ਗੁਰਦਾਸਪੁਰ (ਵਿਨੋਦ, ਹਰਮਨ) : ਨਾਰਕੋਟਿਵ ਸੈੱਲ ਗੁਰਦਾਸਪੁਰ ਵੱਲੋਂ ਐਕਟਿਵਾ ਸਵਾਰ ਨੂੰ ਹੈਰੋਇਨ ਕਾਬੂ ਕੀਤਾ ਹੈ।ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋਂ : ਦੁਬਈ 'ਚ ਫਸੇ ਪੰਜਾਬੀਆਂ ਦੀ ਹੱਡ-ਬੀਤੀ ਸੁਣ ਵਿਦੇਸ਼ਾਂ ਵੱਲ ਕਦੇ ਨਹੀਂ ਕਰੋਗੇ ਮੂੰਹ (ਵੀਡੀਓ)
ਜਾਣਕਾਰੀ ਮੁਤਾਬਕ ਨਾਰਕੋਟਿਕ ਸੈੱਲ 'ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਜਦ ਬੱਬਰੀ ਗੰਦੇ ਨਾਲੇ ਦੇ ਕੋਲ ਪਹੁੰਚੇ ਤਾਂ ਉਥੇ ਐਕਟਿਵਾ ਨੰਬਰ ਪੀ. ਬੀ. 18 ਡਬਲਯੂ-1194 'ਤੇ ਸਵਾਰ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿਛ ਕੀਤੀ ਤਾਂ ਉਸਨੇ ਆਪਣੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਲਤਾਨ ਸਿੰਘ ਵਾਸੀ ਗੁਰਦਾਸਪੁਰ ਦੱਸੀ। ਤਾਲਾਸ਼ੀ ਲੈਣ 'ਤੇ ਉਸ ਤੋਂ 5 ਗ੍ਰਾਂਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ 'ਚ ਲੈ ਕੇ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ।
ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਵਲੋਂ ਸਰਕਾਰ ਨੂੰ ਦੋ ਟੁੱਕ ਚਿਤਾਵਨੀ
NEXT STORY