ਗੁਰਦਾਸਪੁਰ- ਪਹਾੜਾਂ 'ਚ ਲਗਾਤਾਰ ਮੀਂਹ ਹੋਣ ਨਾਲ ਦਰਿਆਵਾਂ 'ਚ ਵਧਦੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਹੇਠਲੇ ਇਲਾਕਿਆਂ ਜਿਨ੍ਹਾਂ 'ਚ ਮੋਗਾ, ਕਪੂਰਥਲਾ ਤੇ ਤਰਨ ਤਾਰਨ ਸ਼ਾਮਲ ਹਨ, ਨੂੰ ਪਹਿਲਾਂ ਤੋਂ ਹੀ ਸਤਲੁਜ ਤੇ ਬਿਆਸ 'ਚ ਵੱਧ ਪਾਣੀ ਦੀ ਸੰਭਾਵਨਾ ਕਾਰਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਹੈ। ਜਲ ਸਰੋਤ ਵਿਭਾਗ ਵੱਲੋਂ ਮੀਂਹ ਤੋਂ ਬਾਅਦ ਦੀ ਸਥਿਤੀ ਦੇ ਟਾਕਰੇ ਲਈ ਕੀਤੀ ਜਾ ਰਹੀ ਤਿਆਰੀ ਬਾਰੇ ਦੱਸਿਆ ਜਾ ਰਿਹਾ ਹੈ ਜਿੱਥੇ ਮੀਂਹ ਰੁਕਣ ਤੋਂ ਬਾਅਦ ਵੀ ਖੜ੍ਹੇ ਪਾਣੀ ਨਾਲ ਦਿੱਕਤ ਆ ਸਕਦੀ ਹੈ।
ਇਹ ਵੀ ਪੜ੍ਹੋ- ਖੁਸ਼ੀਆਂ ਦੀ ਮਿੰਨੀ ਹੌਜ਼ਰੀ: ਅਕਾਲਗੜ੍ਹ 'ਚ 150 ਔਰਤਾਂ ਨੂੰ ਬਣਾਇਆ ਆਤਮ ਨਿਰਭਰ
ਮੁੱਖ ਸਕੱਤਰ ਨੇ ਦਰਿਆਵਾਂ ਨਾਲ ਲੱਗਦੀਆਂ ਨੀਵੀਆਂ ਥਾਵਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹਤਿਆਦ ਵਜੋਂ ਪਹਿਲਾ ਹੀ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਕਿਹਾ ਤਾਂ ਜੋ ਪਾਣੀ ਦੇ ਪੱਧਰ ਵਧਣ ਕਾਰਨ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਸਕੱਤਰ ਨੇ ਸਾਰੇ ਡੀਸੀਜ਼ ਨੂੰ ਆਉਣ ਵਾਲੇ ਸਮੇਂ ਦੀ ਸਥਿਤੀ ਦਾ ਮੁਕਾਬਲਾ ਕਰਨ ਲਈ ਹੁਣੇ ਤੋਂ ਹੀ ਤਿਆਰੀ ਕਰਨ ਲਈ ਕਿਹਾ ਅਤੇ ਮੁੱਖ ਦਫ਼ਤਰ ਤੋਂ ਕਿਸੇ ਵੀ ਪ੍ਰਕਾਰ ਦੀ ਲੋੜ ਨੂੰ ਦੱਸਣ ਬਾਰੇ ਵੀ ਕਿਹਾ ਗਿਆ। ਸਾਰੇ 23 ਜ਼ਿਲ੍ਹਿਆਂ ਦੇ ਡੀਸੀਜ਼ ਤੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਹ ਵੀ ਪੜ੍ਹੋ- 3 ਦਿਨਾਂ ਤੋਂ ਲਾਪਤਾ 14 ਸਾਲਾ ਬੱਚੇ ਦੀ ਛੱਪੜ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਇਸ ਦੇ ਨਾਲ ਮੁੱਖ ਸਕੱਤਰ ਵੱਲੋਂ ਹੁਣ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਤੋਂ ਕਾਰਪੋਰੇਸ਼ਨ ਸ਼ਹਿਰਾਂ ਦੀ ਸਥਿਤੀ ਜਾਣੀ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਦੀ ਲੋੜ ਜਾਣੀ ਜਾ ਰਹੀ ਹੈ। ਸਾਰੇ ਸ਼ਹਿਰਾਂ 'ਚ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ ਤਾਂ ਜੋ ਨੀਵੇਂ ਥਾਵਾਂ ਤੋਂ ਪਾਣੀ ਤੁਰੰਤ ਕੱਢਿਆ ਜਾਵੇ ਅਤੇ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਸੰਚਾਰ ਸੇਵਾਵਾਂ ਨੂੰ ਨਿਰਵਿਘਨ ਜਾਰੀ ਰੱਖਣ ਲਈ ਟੈਲੀਕਾਮ ਵਿਭਾਗ ਦੇ ਅਧਿਕਾਰੀਆਂ ਤੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਪੰਜਾਬ ’ਚ ਹੁਣ ਤੋਂ ਵੱਡੇ ‘ਟਾਸਕ’ ਨੂੰ ਜਿੱਤਣ ਲਈ ਸੁਨੀਲ-ਕੈਪਟਨ ਦੀ ਜੋੜੀ ਅਹਿਮ ਭੂਮਿਕਾ ਨਿਭਾਅ ਪਾਏਗੀ ਜਾਂ ਫਿਰ...?
NEXT STORY