ਗੁਰਦਾਸਪੁਰ (ਹਰਮਨ, ਵਿਨੋਦ)-ਪਿਛਲੇ ਸਮੇਂ ਦੌਰਾਨ ਕਈ ਵਾਰ ਬਟਾਲਾ ਨੂੰ ਨਵਾਂ ਜ਼ਿਲਾ ਬਣਾਉਣ ਦੀਆਂ ਸ਼ੁਰੂ ਹੋਈਆਂ ਚਰਚਾਵਾਂ ਅਤੇ ਤਜਵੀਜਾਂ ਦਾ ਕਈ ਵਾਰ ਵਿਰੋਧ ਜਤਾ ਚੁੱਕੇ ਜ਼ਿਲਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਨਾਲ ਸਬੰਧਤ ਸਮੂਹ ਵਕੀਲਾਂ ਨੇ ਇਕ ਵਾਰ ਫਿਰ ਇਸ ਮੁੱਦੇ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਮਾਲਕਾਂ ਨੂੰ ਰਹਿਣਾ ਹੋਵੇਗਾ ਚੌਕਸ ! ਹੁਣ ਸ਼ਰਾਬ ਦੀ ਖਪਤ ਦੱਸੇਗੀ...
ਜ਼ਿਲਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਸਮੂਹ ਅਹੁਦੇਦਾਰਾਂ ਨੇ ਐਸੋਸੀਏਸ਼ਨ ਦੇ ਪ੍ਰਧਾਨ ਰਾਜਪਾਲ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰਨ ਤੋਂ ਬਾਅਦ 15 ਨਵੰਬਰ ਤੱਕ ਸਾਰਾ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਹੈ। ਇਸ ਤਹਿਤ ਜ਼ਿਲਾ ਕਚਹਿਰੀਆਂ ’ਚ ਵਕੀਲਾਂ ਨਾਲ ਸਬੰਧਤ ਸਾਰਾ ਕੰਮਕਾਜ ਠੱਪ ਰਿਹਾ ਅਤੇ ਵਕੀਲਾਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਗੁਰਦਾਸਪੁਰ ਜ਼ਿਲੇ ਦੇ ਟੁਕੜੇ ਕਰ ਕੇ ਬਟਾਲਾ ਨੂੰ ਨਵਾਂ ਜ਼ਿਲਾ ਬਣਾਉਣ ਦੀਆਂ ਕਈ ਚਰਚਾਵਾਂ ਅਤੇ ਤਜਵੀਜਾਂ ਸਾਹਮਣੇ ਆਉਂਦੀਆਂ ਰਹੀਆਂ ਸਨ।
ਮੁੰਡੇ ਨਾਲ ਗੰਦੀ ਹਰਕਤ ਕਰਨ ਵਾਲੇ 2 ਮੁਲਜ਼ਮਾਂ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਉਨ੍ਹਾਂ ਕਿਹਾ ਕਿ ਜ਼ਿਲਾ ਬਾਰ ਐਸੋਸੀਏਸ਼ਨ ਨੇ ਹਮੇਸ਼ਾ ਇਨ੍ਹਾਂ ਦਾ ਸਖਤ ਵਿਰੋਧ ਕੀਤਾ ਹੈ, ਕਿਉਂਕਿ ਬਟਾਲਾ ਨੂੰ ਨਵਾਂ ਜ਼ਿਲਾ ਬਣਾਉਣਾ ਨਾ ਤਾਂ ਗੁਰਦਾਸਪੁਰ ਜ਼ਿਲੇ ਦੇ ਲੋਕਾਂ ਲਈ ਲਾਹੇਵੰਦ ਹੋਵੇਗਾ ਅਤੇ ਨਾ ਹੀ ਪੰਜਾਬ ਦੇ ਖਜ਼ਾਨੇ ਦੇ ਇਸਦਾ ਸਹੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਐਸੋਸੀਏਸ਼ਨ ਗੁਰਦਾਸਪੁਰ ਨਾਲ ਸਬੰਧਤ ਤਕਰੀਬਨ 900 ਵਕੀਲ ਅਤੇ ਇਨ੍ਹਾਂ ਦੇ ਨਾਲ ਸਿੱਧੇ ਅਸਿੱਧੇ ਰੂਪ ’ਚ ਜੁੜੇ ਹੋਏ ਤਕਰੀਬਨ ਲੋਕ ਪ੍ਰਭਾਵਿਤ ਹੋਣਗੇ। ਇਸ ਦੇ ਨਾਲ ਹੀ ਸਰਕਾਰੀ ਖਜ਼ਾਨੇ ’ਤੇ ਵੀ ਬਟਾਲਾ ਨੂੰ ਨਵਾਂ ਜ਼ਿਲਾ ਬਣਾਉਣ ਨਾਲ ਵੱਡਾ ਬੋਝ ਪਵੇਗਾ ਅਤੇ ਲੋਕਾਂ ਦੇ ਕੰਮਾਂਕਾਜਾਂ ’ਤੇ ਵੀ ਵੱਡਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲੇ ਦੇ ਪਹਿਲਾਂ ਵੀ ਕਈ ਵਾਰ ਟੁਕੜੇ ਹੋ ਚੁੱਕੇ ਹਨ ਅਤੇ ਹੁਣ ਮੁੜ ਮੁੱਖ ਮੰਤਰੀ ਪੰਜਾਬ ਵੱਲੋਂ ਬਟਾਲਾ ਨੂੰ ਨਵਾਂ ਜ਼ਿਲਾ ਮਨਾਉਣ ਸਬੰਧੀ ਦਿੱਤੇ ਗਏ ਇਕ ਬਿਆਨ ਨੇ ਇਸ ਜ਼ਿਲੇ ਦੇ ਲੋਕਾਂ ਦੇ ਮਨਾਂ ’ਚ ਇਕ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲੇ ਨੂੰ ਕਿਸੇ ਵੀ ਕੀਮਤ ’ਤੇ ਦੋ ਟੁਕੜਿਆਂ ਵਿਚ ਨਹੀਂ ਹੋਣ ਦਿੱਤਾ ਜਾਵੇਗਾ, ਇਸ ਲਈ ਉਨ੍ਹਾਂ ਨੇ ਅੱਜ ਸੰਕੇਤਕ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਜੇਕਰ ਲੋੜ ਪਈ ਤਾਂ ਸੰਘਰਸ਼ ਨੂੰ ਹੋਰ ਵੀ ਦਿਖਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ’ਚ ਮੰਗ ਕੀਤੀ ਕਿ ਕਿਸੇ ਵੀ ਸੂਰਤ ਵਿੱਚ ਗੁਰਦਾਸਪੁਰ ਜ਼ਿਲੇ ਦੇ ਟੁਕੜੇ ਨਾ ਕੀਤੇ ਜਾਣ।
ਇਹ ਵੀ ਪੜ੍ਹੋ- ਕੱਲ੍ਹ ਖੁਲ੍ਹੇਗਾ 'ਚੋਣ ਪਿਟਾਰਾ', CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ ’ਚ ਬੰਦ 15 ਉਮੀਦਵਾਰਾਂ ਦੀ ਕਿਸਮਤ
ਮੁੰਡੇ ਨਾਲ ਗੰਦੀ ਹਰਕਤ ਕਰਨ ਵਾਲੇ 2 ਮੁਲਜ਼ਮਾਂ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
NEXT STORY