ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਹਿਮਾਚਲ ਪ੍ਰਦੇਸ਼ 'ਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ 'ਚੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਜਗਤਪੁਰਾ ਟਾਂਡਾ ਤੇ ਭੈਣੀ ਪਸਵਾਲ ਦੇ ਉਪਰਲੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ ਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਉਥੇ ਹੀ ਹੋਰਨਾਂ ਨੇੜਲੇ ਪਿੰਡਾਂ 'ਚ ਵੀ ਪਾਣੀ ਆਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਨੂੰ ਲੈ ਕੇ ਪਿੰਡਾਂ ਦੇ ਲੋਕ ਚਿੰਤਤ ਹਨ।
ਇਹ ਵੀ ਪੜ੍ਹੋ : ਪੌਂਗ ਡੈਮ ਤੋਂ ਛੱਡੇ ਜਾਣ ਤੋਂ ਬਾਅਦ ਬਿਆਸ ਦਰਿਆ 'ਚ ਵਧਿਆ ਪਾਣੀ ਕਈ ਪਿੰਡਾਂ 'ਚ ਵੜਿਆ
ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਹੈ। ਸਥਿਤੀ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਵੱਲੋਂ ਰਾਤ ਠੀਕਰੀ ਪਹਿਰਾ ਦਿੱਤਾ ਜਾ ਰਿਹਾ ਹੈ। ਉਧਰ ਪਾਣੀ ਦਾ ਵਹਾਅ ਇੰਨਾ ਤੇਜ਼ ਹੈ ਕਿ ਗੁਰਦਾਸਪੁਰ ਨੂੰ ਮੁਕੇਰੀਆਂ ਨਾਲ ਜੋੜਨ ਵਾਲੇ ਮੁੱਖ ਮਾਰਗ 'ਤੇ ਵੀ ਦਰਿਆ ਦਾ ਪਾਣੀ ਭਰ ਗਿਆ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮੁਕੇਰੀਆਂ ਪੁਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟ੍ਰੈਫਿਕ ਬੰਦ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਵੀ ਰਾਤ ਦੀ ਡਿਊਟੀ 'ਤੇ ਤਾਇਨਾਤ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਜ਼ਾਦੀ ਦਿਹਾੜੇ ’ਤੇ ਪੰਜਾਬ ਦੇ ਇਸ ਜ਼ਿਲ੍ਹੇ ’ਚ ਕੰਧ ’ਤੇ ਲਾਇਆ ਖਾਲਿਸਤਾਨੀ ਨਾਅਰੇ ਵਾਲਾ ਬੈਨਰ
NEXT STORY