ਗੁਰਦਾਸਪੁਰ (ਵਿਨੋਦ) : ਅੱਜ ਨਗਰ ਕੌਂਸਲ ਦੇ ਦਫਤਰ 'ਚ ਮਿਉਂਸੀਪਲ ਕਰਮਚਾਰੀ ਯੂਨੀਅਨ ਗੁਰਦਾਸਪੁਰ ਨੇ ਜ਼ਿਲਾ ਪ੍ਰਧਾਨ ਵਿਕਰਮ ਗਿੱਲ ਦੀ ਅਗਵਾਈ 'ਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗਿੱਲ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਠੇਕੇਦਾਰੀ ਸਿਸਟਮ ਬੰਦ ਕਰਨ ਲਈ ਸੰਘਰਸ਼ ਚਲਦਾ ਆ ਰਿਹਾ ਹੈ ਪਰ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ। ਅੱਜ ਪੰਜਾਬ ਪ੍ਰਧਾਨ ਦੇ ਸੱਦੇ 'ਤੇ ਪੂਰੇ ਪੰਜਾਬ 'ਚ ਸਫਾਈ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਕੀਤੀ ਗਈ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ 'ਤੇ ਨਰਿੰਦਰ ਸਿੰਘ ਵਾਈਸ ਪ੍ਰਧਾਨ, ਸੁਲੇਮਾਨ, ਅਸ਼ਵਨੀ , ਸੋਨੂੰ ਭੱਟੀ, ਪਵਨ ਕੁਮਾਰ, ਰਾਜੂ ਜਨਰਲ ਸਕੱਤਰ, ਮੁਨੀਸ਼, ਰਜਿੰਦਰ ਕੁਮਾਰ ਆਦਿ ਹਾਜ਼ਰ ਸੀ।
ਜੇਲ 'ਚੋਂ ਹੋ ਰਹੀ ਤਸਕਰੀ ਦਾ ਧੰਦਾ ਬੇਨਕਾਬ, ਗੈਂਗਸਟਰ ਦੇ ਭਰਾ ਗ੍ਰਿਫਤਾਰ
NEXT STORY