ਗੁਰਦਾਸਪੁਰ (ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਲਗਭਗ 1 ਲੱਖ 50 ਹਜ਼ਾਰ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਬਹਿਰਾਮਪੁਰ ਪੁਲਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੋਸ਼ੀ ਬਾਦਲ ਪੁੱਤਰ ਲਵਲੀ ਕੁਮਾਰ ਵਾਸੀ ਬਹਿਰਾਮਪੁਰ ਨੂੰ ਪਿੰਡ ਝਬਕੜਾ ਦੀ ਇੱਕ ਬੰਦ ਡਿਸਪੈਂਸਰੀ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਬਰਾਮਦ ਪਲਾਸਟਿਕ ਦੇ ਲਿਫਾਫੇ ਦੀ ਜਾਂਚ ਕਰਨ ’ਤੇ ਉਸ ਵਿੱਚੋਂ 266 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਐੱਸ.ਐੱਸ.ਪੀ ਆਦਿੱਤਿਆ ਨੇ ਦੱਸਿਆ ਕਿ ਇਸੇ ਤਰ੍ਹਾਂ ਦੋਰਾਂਗਲਾ ਪੁਲਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਬਾਵੇ ਪੁੱਤਰ ਦਿਲਬਾਗ ਸਿੰਘ ਵਾਸੀ ਸਾਂਸੀਆ ਮੁਹੱਲਾ ਬਹਿਰਾਮਪੁਰ ਨੂੰ ਟੀ-ਮੋੜ ਪਿੰਡ ਖੁੱਥੀ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਹੰਗ ਬਾਣੇ ’ਚ ਆਏ 3 ਲੁਟੇਰਿਆਂ ਨੇ NRI ਨੂੰ ਬਣਾਇਆ ਨਿਸ਼ਾਨਾ, ਖੋਹੀ ਐਕਟੀਵਾ ਤੇ ਨਕਦੀ
NEXT STORY