ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਪੁਲਸ ਦੇ ਸੀਆਈਏ ਸਟਾਫ਼ ਵਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਲੋੜੀਂਦਾ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਪੁਲਸ ਵਲੋਂ ਉਕਤ ਗ੍ਰਿਫ਼ਤਾਰ ਨੌਜਵਾਨਾਂ ਕੋਲੋਂ ਇਕ ਡਬਲ ਬਰੇਲ ਗਨ ਸਮੇਤ 5 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਸੀਆਈਏ ਸਟਾਫ਼ ਗੁਰਦਾਸਪੁਰ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਦੋ ਨੌਜਵਾਨ ਰਾਹੁਲ ਕੁਮਾਰ ਅਤੇ ਸੋਨੂ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਵੱਖ-ਵੱਖ ਪੁਲਸ ਥਾਣਿਆਂ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਟਰੈਵਲ ਏਜੰਟ ਦੀ ਗੱਡੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
ਇਸ ਤੋਂ ਇਲਾਵਾ ਇਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਵੀ ਮਾਮਲੇ ਹਨ ਅਤੇ ਹੁਣ ਗ੍ਰਿਫ਼ਤਾਰ ਕਰਨ ਉਪਰੰਤ ਪੁੱਛਗਿੱਛ 'ਚ ਇਨ੍ਹਾਂ ਨੌਜਵਾਨਾਂ ਕੋਲੋਂ ਜਿਥੇ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਉਥੇ ਹੀ ਇਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਜਿਸ 'ਚ 5 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਹਨ। ਇਹ ਦੋਵੇਂ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਲੁਟਾ-ਖੋਹਾਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਸਨ ਅਤੇ ਹੁਣ ਅੱਗੇ ਵੀ ਇਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਵੱਲੋਂ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ, ਢਹਿ-ਢੇਰੀ ਹੋਈਆਂ ਕੰਧਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੈਵਲ ਏਜੰਟ ਦੀ ਗੱਡੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
NEXT STORY