ਗੁਰਦਾਸਪੁਰ, (ਹਰਮਨ)- “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਨੇ ਦੱਸਿਆ ਕਿ 15000 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਹਰਜੋਤ ਸਿੰਘ ਨੂੰ 7500 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਥਾਣਾ ਦੀਨਾਨਗਰ ਦੀ ਪੁਲਸ ਨੇ ਅਸ਼ਵਨੀ ਕੁਮਾਰ ਨੂੰ ਇਕ ਔਰਤ ਸਣੇ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 7500 ਐੱਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਐੱਸਐੱਸਪੀ ਆਦਿੱਤਯ ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਗੈਰ-ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਦਿੱਤਯ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।
ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
NEXT STORY