ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਪੁਲਸ ਵਲੋਂ ਨਸ਼ਾ ਸਮੱਗਲਰਾਂ ਵਿਰੁੱਧ ਮੁਹਿੰਮ ਤਹਿਤ 8 ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 33.32 ਗ੍ਰਾਮ ਹੈਰੋਇਨ, 95 ਨਸ਼ੀਲੀਆਂ ਗੋਲੀਆਂ, 30,000 ਮਿ.ਲੀ. ਨਾਜਾੲਜ਼ਿ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਗੁਰਦਾਸਪੁਰ ਪੁਲਸ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਿਟੀ ਪੁਲਸ ਗੁਰਦਾਸਪੁਰ ਨੇ ਮੁਲਜ਼ਮ ਨਿਖਿਲ ਬੱਬਰ ਪੁੱਤਰ ਵਿਪਨ ਬੱਬਰ ਵਾਸੀ ਇੰਦਰਾ ਕਾਲੋਨੀ ਥਾਣਾ ਡਵੀਜ਼ਨ ਨੰ. 1 ਪਠਾਨਕੋਟ ਨੂੰ ਕਾਬੂ ਕਰ ਕੇ ਉਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਇਸੇ ਤਰ੍ਹਾਂ ਦੀਨਾਨਗਰ ਪੁਲਸ ਨੇ 30,000 ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗੁਲਸ਼ਨ ਉਰਫ ਟੋਨੀ ਪੁੱਤਰ ਮਲਕੀਤ ਸਿੰਘ ਵਾਸੀ ਡੀਡਾ ਸ਼ਾਂਸੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ। ਜਦਕਿ ਦੀਨਾਨਗਰ ਪੁਲਸ ਨੇ ਹੀ ਦੋਸ਼ਣ ਸੁਨੀਤਾ ਉਰਫ ਚੂਈ ਪਤਨੀ ਕਾਲਾ ਵਾਸੀ ਪੁਰਾਣੀ ਆਬਾਦੀ ਅਵਾਂਖਾ ਨੂੰ ਕਾਬੂ ਕਰ ਕੇ 9.32 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਰਾਂਗਲਾ ਪੁਲਸ ਨੇ 6 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਅਰੁਣ ਕੁਮਾਰ ਪੁੱਤਰ ਸੋਮ ਰਾਜ ਵਾਸੀ ਸ਼ਾਹਪੁਰ ਅਫਗਾਨਾ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ
ਐੱਸ. ਐੱਸ. ਪੀ. ਨੇ ਦੱਸਿਆ ਕਿ ਕਲਾਨੌਰ ਪੁਲਸ ਨੇ ਮੁਲਜ਼ਮ ਸੁਖਰਾਜ ਪੁੱਤਰ ਕੁੰਨਣ ਲਾਲ ਵਾਸੀ ਚੰਦੂ ਵਡਾਲਾ ਨੂੰ ਕਾਬੂ ਕਰ ਕੇ ਉਸ ਤੋਂ 5.40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ। ਧਾਰੀਵਾਲ ਪੁਲਸ ਨੇ 50 ਨਸ਼ੀਲੀਆਂ ਗੋਲੀਆ ਸਮੇਤ ਪ੍ਰੇਮ ਮਸੀਹ ਉਰਫ ਕਾਕਾ ਪੁੱਤਰ ਅਮਾਨਤ ਮਸੀਹ ਵਾਸੀ ਮਾਡਲ ਟਾਊਨ ਧਾਰੀਵਾਲ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ। ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਦੀ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਜਾਰੀ ਰਹੇਗੀ। ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
NEXT STORY