ਗੁਰਦਾਸਪੁਰ(ਵਿਨੋਦ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ 105,000 ਮਿ.ਲੀ ਨਾਜਾਇਜ਼ ਸ਼ਰਾਬ ਅਤੇ 135 ਕਿੱਲੋ ਲਾਹਣ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਪੁਲਸ ਸਟੇਸ਼ਨਾਂ ’ਚ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਐੱਸ.ਐੱਸ.ਪੀ ਆਦਿਤਿਆ ਨੇ ਦੱਸਿਆ ਕਿ ਏ.ਐੱਸ.ਆਈ ਹਰਜਿੰਦਰ ਸਿੰਘ ਪੁਲਸ ਪਾਰਟੀ ਨਾਲ ਖੁੰਡਾ ਪੁੱਲ ਬਾਈਪਾਸ ਧਾਰੀਵਾਲ ਵਿਖੇ ਨਾਕਾਬੰਦੀ ਦੌਰਾਨ ਮੌਜੂਦ ਸੀ। ਇਸ ਦੌਰਾਨ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਦੋਸ਼ੀ ਰਾਜਨ ਮਸੀਹ ਉਰਫ ਰਾਜਾ ਪੁੱਤਰ ਮੰਗਤ ਮਸੀਹ ਵਾਸੀ ਲੇਹਲ ਜ਼ਹਿਰੀਲੇ, ਗੈਰ ਸਿਹਤਮੰਦ ਪਦਾਰਥਾਂ ਤੋਂ ਤਿਆਰ ਕੀਤੀ ਹੋਈ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ ਦੀ ਕੋਈ ਡਿਗਰੀ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਇਹ ਜਾਣਦੇ ਹੋਏ ਕਿ ਇਸ ਦਾ ਸੇਵਨ ਕਰਨ ਨਾਲ ਮਨੁੱਖੀ ਜ਼ਿੰਦਗੀ ਨੂੰ ਖਤਰਾ ਹੋ ਸਕਦਾ ਹੈ, ਦੇਸੀ ਸ਼ਰਾਬ ਦੱਸ ਕੇ ਭੋਲੇ ਭਾਲੇ ਲੋਕਾਂ ਨੂੰ ਵੇਚਦਾ ਹੈ, ਜੋ ਅੱਜ ਆਪਣੀ ਗੱਡੀ ਸਫਾਰੀ ਨੰਬਰ ਪੀਬੀ08 ਯੂ 0068 ਵਿਚ ਨਾਜਾਇਜ਼ ਸ਼ਰਾਬ ਲੈ ਕੇ ਧਾਰੀਵਾਲ ਸਾਇਡ ਨੂੰ ਆ ਰਿਹਾ ਹੈ। ਜਿਸ ’ਤੇ ਪੁਲਸ ਅਧਿਕਾਰੀ ਵੱਲੋਂ ਦੋਸ਼ੀ ਨੂੰ ਸਫਾਰੀ ਗੱਡੀ ਸਮੇਤ ਕਾਬੂ ਕਰਕੇ ਗੱਡੀ ਵਿਚੋਂ ਤਿੰਨ ਕੈਨ ਪਲਾਸਟਿਕਾਂ ਵਿਚ ਪਾਈ ਹੋਈ 90ਹਜ਼ਾਰ ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਇਹ ਵੀ ਪੜ੍ਹੋ- ਜਿਸ ਥਾਣੇ 'ਚ ASI ਦੀ ਬੋਲਦੀ ਸੀ ਤੂਤੀ ਉਸੇ ਥਾਣੇ 'ਚ ਦਰਜ ਹੋਇਆ ਪਰਚਾ, ਹੈਰਾਨ ਕਰਨ ਵਾਲਾ ਹੈ ਮਾਮਲਾ
ਇਸ ਤਰ੍ਹਾਂ ਘੁੰਮਣ ਕਲਾਂ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਸੁਖਜਿੰਦਰ ਸਿੰਘ ਨੇ ਦੋਸ਼ੀ ਥਾਮਸ ਮਸੀਹ ਉਰਫ ਬਿੱਟੂ ਪੁੱਤਰ ਮੋਹਨ ਮਸੀਹ ਵਾਸੀ ਦੂਲਾਨੰਗਲ ਦੇ ਘਰ ਰੇਡ ਕਰਕੇ ਦੋਸ਼ੀ ਨੂੰ 80 ਕਿੱਲੋ ਲਾਹਣ ਸਮੇਤ ਕਾਬੂ ਕੀਤਾ। ਜਦਕਿ ਤਿੱਬੜ ਥਾਣੇ ’ਚ ਤਾਇਨਾਤ ਏ.ਐੱਸ.ਆਈ ਮਹਿੰਦਰ ਪਾਲ ਨੇ ਪਿੰਡ ਤਲਵੰਡੀ ਵਿਰਕ ਤੋਂ ਪਿੰਡ ਬੱਬਰੀ ਨੰਗਲ ਨੂੰ ਜਾਂਦੀ ਡਰੇਨ ਜੋ ਸੁੱਕੀ ਹੈ, ਵਿਖੇ ਰੇਡ ਕਰਕੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਚਾਰ ਪਲਾਸਟਿਕ ਦੇ ਡੱਬਿਆਂ ਵਿਚ ਪਾਈ ਹੋਈ 55 ਕਿਲੋਂ ਲਾਹਣ ਬਰਾਮਦ ਕੀਤੀ। ਜਿਸ ’ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ। ਇਸ ਤੋਂ ਇਲਾਵਾ ਪੁਰਾਣਾ ਸ਼ਾਲਾ ਪੁਲਸ ਨੇ ਰੋਬਿਨ ਪੁੱਤਰ ਘੁੰਨਾ ਮਸੀਹ ਵਾਸੀ ਨਵਾਂ ਪਿੰਡ ਬਹਾਦਰ ਨੂੰ 15000 ਮਿ.ਲੀ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਨੇੜਿਓਂ 2 ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
NEXT STORY