ਗੁਰਦਾਸਪੁਰ(ਹਰਮਨ): ਗੁਰਦਾਸਪੁਰ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਹ ਕਾਰਵਾਈ ਐਸਐਸਪੀ ਅਦਿੱਤਿਆ (ਆਈਪੀਐਸ) ਦੀ ਅਗਵਾਈ ਹੇਠ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਡੀਕੇ ਚੌਧਰੀ ਨੇ ਦੱਸਿਆ ਕਿ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ 2 ਪਿਸਤੌਲ, 2 ਮੈਗਜ਼ੀਨ, 2 ਜ਼ਿੰਦਾ ਰੌਂਦ ਅਤੇ 2 ਮਿਸ ਰੌਂਦ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਇੱਕ ਮੁਲਜ਼ਮ ਵੀ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
ਉਨ੍ਹਾਂ ਦੱਸਿਆ ਕਿ ਥਾਣਾ ਘੁੰਮਣ ਕਲਾਂ ਦੀ ਪੁਲਸ ਵੱਲੋਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਉਸ ਦੀ ਪਹਿਚਾਣ ਆਸ਼ੂ ਉਰਫ਼ ਵਿਸਾਖੀ ਵਾਸੀ ਘੁੰਮਣ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਪਿਸਤੌਲ, 2 ਜ਼ਿੰਦਾ ਰੌਂਦ ਅਤੇ 2 ਮਿਸ ਰੌਂਦ ਬਰਾਮਦ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸੰਬੰਧਿਤ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਸ ਦੇ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ, ਚੋਰੀ ਅਤੇ ਆਬਕਾਰੀ ਐਕਟ ਤਹਿਤ ਤਿੰਨ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਉਹ ਪੁਲਿਸ ਨੂੰ ਲੋੜੀਂਦਾ ਸੀ।
ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਸ ਵੱਲੋਂ ਖੇਤਾਂ ਵਿੱਚੋਂ ਇੱਕ ਸ਼ੱਕੀ ਪੈਕਟ ਬਰਾਮਦ ਕੀਤਾ ਗਿਆ, ਜਿਸ ਵਿੱਚੋਂ ਇੱਕ ਪਿਸਤੌਲ ਅਤੇ ਇੱਕ ਖਾਲੀ ਮੈਗਜ਼ੀਨ ਮਿਲੀ। ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸਪੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਆਗਾਮੀ ਸਮੇਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
NEXT STORY