ਗੁਰਦਾਸਪੁਰ (ਹਰਮਨ,ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਅੱਜ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ ਅਤੇ ਸੱਤ ਮੈਗਜ਼ੀਨ ਬਰਾਮਦ ਕੀਤੇ ਹਨ, ਜਿਸ ਨਾਲ ਇਲਾਕੇ ਵਿੱਚ ਸੰਭਾਵਿਤ ਵੱਡੀ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।ਇਸ ਸਬੰਧੀ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਥਾਣਾ ਘੁੰਮਣ ਕਲਾਂ ਦੇ ਇੰਚਾਰਜ ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਅਰਸ਼ਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਵਾਸੀ ਪਿੰਡ ਉੱਪਲੀ, ਥਾਣਾ ਸੰਗਰੂਰ, ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਦੇ ਬੈਗ ਵਿੱਚੋਂ ਪੰਜ ਪਿਸਤੌਲ (ਪੀਐਕਸ5 ਸਟੌਰਮ) ਅਤੇ ਸੱਤ ਮੈਗਜ਼ੀਨ ਬਰਾਮਦ ਹੋਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਪੁਲਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਨਾਲ ਸਖ਼ਤੀ ਨਾਲ ਪੁੱਛਗਿੱਛ ਕਰਕੇ ਇਸ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਐੱਸਐੱਸਪੀ ਅਦਿਤਿਆ ਨੇ ਸਪੱਸ਼ਟ ਕੀਤਾ ਕਿ ਪੁਲਸ ਵੱਲੋਂ ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕੇਜ, ਸਹਿਯੋਗੀਆਂ ਅਤੇ ਸੰਭਾਵਿਤ ਟਾਰਗੇਟਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਕੁਝ ਸਮਾਂ ਪਹਿਲਾਂ ਦੁਬਈ ਰਹਿ ਕੇ ਆਇਆ ਹੈ ਅਤੇ ਇਹ ਹੋ ਸਕਦਾ ਹੈ ਕਿ ਉੱਥੇ ਹੀ ਇਸ ਦੇ ਕ੍ਰੋਸ ਬਾਰਡਰ ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਅੰਸਰਾਂ ਦੇ ਨਾਲ ਸਬੰਧ ਬਣੇ ਹੋਣ, ਹੁਣ ਵੀ ਉਕਤ ਵਿਅਕਤੀ ਨੇ ਇਹ ਖਤਰਨਾਕ ਹਥਿਆਰ ਵਿਦੇਸ਼ ਬੈਠੇ ਇਸ ਦੇ ਹੈਂਡਲਰਾਂ ਦੇ ਕਹਿਣ 'ਤੇ ਹੀ ਪ੍ਰਾਪਤ ਕੀਤੇ ਸਨ। ਮੁਲਜ਼ਮ ਨੇ ਇਹ ਹਥਿਆਰਾ ਅੱਗੇ ਕਿਸੇ ਗੈਂਗਸਟਰ ਜਾਂ ਹੋਰ ਸਮਾਜ ਵਿਰੋਧੀ ਅੰਸਰ ਨੂੰ ਕਿਸੇ ਵਾਰਦਾਤ ਲਈ ਸਪਲਾਈ ਕਰਨੇ ਸਨ ਪਰ ਉਸ ਤੋਂ ਪਹਿਲਾਂ ਹੀ ਇਹ ਮੁਲਜਮ ਪੁਲਸ ਦੇ ਅੜੀਕੇ ਚੜ ਗਿਆ ਹੈ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨਾਲ ਖਿਲਵਾਡ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ ਹੈਰੋਇਨ
ਇਸ ਦੌਰਾਨ ਡੀ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਇੰਨੀ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਹੋਣਾ ਗੰਭੀਰ ਮਸਲਾ ਹੈ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ। ਉਨ੍ਹਾਂ ਕਿਹਾ ਕਿ ਪੁਲਸ ਦੀ ਤੁਰੰਤ ਅਤੇ ਸੂਝਬੂਝ ਭਰੀ ਕਾਰਵਾਈ ਕਾਰਨ ਇੱਕ ਵੱਡੀ ਅਣਹੋਣੀ ਹੋਣ ਤੋਂ ਪਹਿਲਾਂ ਹੀ ਰੋਕ ਲੱਗ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦਿੱਲੀ ਪੁਲਸ ਕਮਿਸ਼ਨਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, ਆਤਿਸ਼ੀ ਖ਼ਿਲਾਫ਼ ਕਾਰਵਾਈ ਦੀ ਰੱਖੀ ਮੰਗ
NEXT STORY