ਗੁਰਦਾਸਪੁਰ(ਵਿਨੋਦ) : ਅੱਜ ਸਵੇਰੇ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੀ ਦਿੱਲੀ ਸੁਪਰ ਰੇਲਗੱਡੀ ਦੇ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਚੌਕੀ ਇੰਚਾਰਜ ਭੁਪਿੰਦਰ ਸਿੰਘ ਅਤੇ ਏ.ਐੱਸ.ਆਈ ਦਿਆਲ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਸਟੇਸ਼ਨ ਮਾਸਟਰ ਨੇ ਸੂਚਿਤ ਕੀਤਾ ਕਿ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੀ ਰੇਲਗੱਡੀ ਦੇ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਸੂਚਨਾ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਦੇ ਕੱਪੜਿਆਂ ਵਿਚੋਂ ਮਿਲੇ ਇਕ ਮੋਬਾਇਲ ਤੋਂ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਹਾਦਸੇ ਸਬੰਧੀ ਸੂਚਿਤ ਕੀਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (17) ਪੁੱਤਰ ਬਲਵਿੰਦਰ ਸਿੰਘ ਨਿਵਾਸੀ ਭੱਟੀਆ ਪੁਰਾਣਾ ਸ਼ਾਲਾ ਵਜੋਂ ਹੋਈ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਡਿਊਟੀ ਦੌਰਾਨ ਥਾਣੇਦਾਰ ਦੀ ਹੋਈ ਅਚਾਨਕ ਮੌਤ
NEXT STORY