ਅੰਮ੍ਰਿਤਸਰ (ਛੀਨਾ) : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਲਈ ਰੋਜ਼ਾਨਾ ਦੇਸ਼ਾਂ-ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਨੂੰ ਘਰ ਵਰਗਾ ਪਿਆਰ, ਨਿੱਘ ਅਤੇ ਅਪਣੱਤ ਦਾ ਅਹਿਸਾਸ ਕਰਵਾਉਣ ਲਈ ਲਗਾਤਾਰ ਸੇਵਾ ਚੱਲ ਰਹੀ ਹੈ। ਇਹ ਸੇਵਾ ਗੁ. ਬਾਲ ਲੀਲ੍ਹਾ ਮੈਣੀ ਸੰਗਤ, ਸ੍ਰੀ ਪਟਨਾ ਸਾਹਿਬ ਵਿਖੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸੁਖਵਿੰਦਰ ਸਿੰਘ ਤੇ ਸੰਤ ਬਾਬਾ ਗੁਰਵਿੰਦਰ ਸਿੰਘ ਦੇ ਪ੍ਰਬੰਧ ਹੇਠ ਰਿਹਾਇਸ਼ ਅਤੇ ਗੁਰੂ ਕੇ ਅਟੁੱਟ ਲੰਗਰ ਦੀ ਸੇਵਾ ਨਿਰੰਤਰ ਚੜ੍ਹਦੀ ਕਲਾ ਨਾਲ ਚੱਲ ਰਹੀ ਹੈ। ਜਿਸ ਵਾਸਤੇ ਹਰ ਮਹੀਨੇ ਪੰਜਾਬ ਤੋਂ ਰਸਦਾਂ ਭੇਜਣ ਦਾ ਪਰਵਾਹ ਚੱਲ ਰਿਹਾ ਹੈ। ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਭੇਜੀਆਂ ਰਸਦਾਂ ਦਾ ਟਰੱਕ ਅੱਜ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਥਾ ਵਾਚਕ ਗਿਆਨੀ ਸੁਖਦੇਵ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।
ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਗਰ ਦੀ ਮਹਾਨ ਸੇਵਾ ਲਈ ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਹਰ ਮਹੀਨੇ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਲੰਗਰ ਦੀਆਂ ਰਸਦਾਂ ਭੇਜਦੀਆਂ ਹਨ। ਸੇਵਾ ਦੀ ਇਸ ਲੜੀ ਤਹਿਤ ਅੱਜ ਵੀ ਅਰਦਾਸ ਉਪਰੰਤ ਲੰਗਰ ਲਈ ਆਟਾ, ਦਾਲਾਂ, ਚੌਲ, ਘਿਓ, ਤੇਲ, ਖੰਡ, ਵੇਸਣ ਅਤੇ ਹੋਰ ਜ਼ਰੂਰੀ ਰਸਦਾਂ ਨਾਲ ਭਰਿਆ ਟਰੱਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ। ਉਨਾਂ ਕਿਹਾ ਇਹ ਰਸਦਾਂ ਕੇਵਲ ਰਸਦਾਂ ਹੀ ਨਹੀਂ ਬਲਕਿ ਹਜ਼ਾਰਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ, ਅਰਦਾਸਾਂ, ਪ੍ਰੇਮ, ਵਿਸ਼ਵਾਸ ਅਤੇ ਗੁਰੂ ਚਰਨਾਂ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ।
ਇਹ ਰਸਦਾਂ ਇਕੱਤਰ ਕਰਨ ਵਿਚ ਬਾਬਾ ਸੋਹਨ ਸਿੰਘ, ਬਾਬਾ ਹਰੀ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਸੁਖਦੇਵ ਸਿੰਘ ਘੜਾਮ, ਬਾਬਾ ਰਾਣਾ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਬਿੱਟੂ ਸਿੰਘ ਡੱਲਾ, ਬਾਬਾ ਸੁਖਦੇਵ ਸਿੰਘ ਝੀਤਾ, ਬਾਬਾ ਨਿਰਮਲ ਸਿੰਘ, ਬਾਬਾ ਮਨਜੀਤ ਸਿੰਘ ਝਬਾਲ ਤੇ ਬਾਬਾ ਦਲਜੀਤ ਸਿੰਘ ਨੇ ਵੱਡੀ ਸੇਵਾ ਨਿਭਾਈ ਹੈ। ਇਸ ਸਮੇਂ ਬਾਬਾ ਨਾਜਰ ਸਿੰਘ, ਅਵਤਾਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਯਾਦਵਿੰਦਰ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਅਮਰ ਸਿੰਘ, ਬਾਬਾ ਦਲਜੀਤ ਸਿੰਘ, ਬਾਬਾ ਪ੍ਰਿਤਪਾਲ ਸਿੰਘ ਤੇ ਹੋਰ ਵੀ ਸੰਗਤਾਂ ਹਾਜ਼ਰ ਸਨ।
ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ 40 ਕਾਰਤੂਸ ਸਮੇਤ ਗ੍ਰਿਫ਼ਤਾਰ
NEXT STORY