ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾਣੋਚਾਹਲ ਕਲਾਂ ਵਿਖੇ ਮੱਥਾ ਟੇਕਣ ਗਈ ਇਕ ਕੁੜੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਪਰਿਵਾਰ ਦੇ ਬਿਆਨਾਂ ’ਤੇ ਅਣਪਛਾਤੇ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਦਰਸ਼ਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾਣੋਚਾਹਲ ਕਲਾਂ ਨੇ ਦੱਸਿਆ ਕਿ ਉਸ ਦੀ ਕੁੜੀ ਬੀਤੀ ਸ਼ਾਮ ਗੁਰਦੁਆਰਾ ਬਾਬਾ ਜੋਗੀ ਪੀਰ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ। ਕਾਫ਼ੀ ਸਮਾਂ ਬੀਤ ਜਾਣ ’ਤੇ ਜਦੋਂ ਉਹ ਘਰ ਵਾਪਸ ਨਹੀਂ ਆਈ ਤਾਂ ਉਨ੍ਹਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਉਹ ਕਿਸੇ ਨਾ ਮਿਲੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਉਸ ਦੀ ਕੁੜੀ ਨੂੰ ਅਗਵਾ ਕਰਕੇ ਗੁਪਤ ਤਰੀਕੇ ਨਾਲ ਲੁਕਾ ਕੇ ਰੱਖਿਆ ਹੋਇਆ ਹੈ। ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 85 ਧਾਰਾ 346 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਸੀ. ਆਈ. ਡੀ ਮਹਿਕਮੇ ’ਚ ਤਾਇਨਾਤ ਏ.ਐੱਸ.ਆਈ ਦੀ ਹੋਈ ਮੌਤ
NEXT STORY