ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਹ ਵੀ ਪੜ੍ਹੋ- ਭਾਰਤ ਦੀ ਤਰੱਕੀ ਤੋਂ ਬੌਖਲਾਇਆ ਪਾਕਿ, 14 ਅਗਸਤ ਨੂੰ ਲਹਿਰਾਏਗਾ ‘ਤਿਰੰਗੇ ਝੰਡੇ’ ਤੋਂ 80 ਫੁੱਟ ਉੱਚਾ ਝੰਡਾ
ਸਮਾਗਮ ਮੌਕੇ ਵਿਚਾਰ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਹਰਮਿੱਤਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਹ ਵੀ ਪੜ੍ਹੋ- ਗੁਰਦਾਸਪੁਰ: ਕਿਸਾਨ ਨੇ ਨਵੇਂ ਢੰਗ ਨਾਲ ਕੀਤੀ ਝੋਨੇ ਦੀ ਬਿਜਾਈ, 50 ਫ਼ੀਸਦੀ ਪਾਣੀ ਤੇ ਖਰਚੇ ਘੱਟ ਹੋਣ ਦਾ ਕੀਤਾ ਦਾਅਵਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਮਕਰਨ ਦੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੈਡੀਕਲ ਸੇਵਾਵਾਂ ਜਾਰੀ
NEXT STORY