ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭੱਟ ਸਾਹਿਬਾਨ ਵੱਲੋਂ ਉਚਾਰੀ ਪਾਵਨ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਅਤੇ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਵੱਲੋਂ ਉਚਾਰੇ ਗਏ ਪਾਵਨ ਸਵੱਈਏ ਗੁਰੂ ਪ੍ਰਤੀ ਅਟੁੱਟ ਸ਼ਰਧਾ, ਪ੍ਰੇਮ, ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਨੂੰ ਦ੍ਰਿੜ੍ਹ ਕਰਵਾਉਂਦੇ ਹਨ। ਇਹ ਬਾਣੀ ਮਨੁੱਖ ਨੂੰ ਆਪਣੇ ਜੀਵਨ ਵਿੱਚ ਗੁਰੂ ਦੇ ਉਪਦੇਸ਼ਾਂ ਨੂੰ ਧਾਰਨ ਕਰਦਿਆਂ ਸੱਚ, ਸੇਵਾ, ਨਿਮਰਤਾ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਵਿਰਾਸਤ, ਗੁਰਬਾਣੀ ਅਤੇ ਗੁਰਸਿੱਖੀ ਜੀਵਨ-ਜਾਚ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਬਾਣੀ ਪੜ੍ਹਨ, ਸੁਣਨ ਅਤੇ ਵਿਚਾਰਨ ਦੇ ਨਾਲ-ਨਾਲ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਉੱਚੇ-ਸੁੱਚੇ ਜੀਵਨ ਮਾਰਗ ਦੇ ਧਾਰਨੀ ਬਣ ਸਕਣ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਸਮਾਗਮ ਮੌਕੇ ਕਥਾਵਾਚਕ ਭਾਈ ਵਿਸ਼ਾਲ ਸਿੰਘ, ਭਾਈ ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਹਰਪ੍ਰੀਤ ਸਿੰਘ, ਢਾਡੀ ਭਾਈ ਗੁਰਸੇਵਕ ਸਿੰਘ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਜਥਿਆਂ ਵੱਲੋਂ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ। ਇਸੇ ਦੌਰਾਨ ਯੂਕੇ ਭਾਟ ਕਾਊਂਸਲ ਦੇ ਪ੍ਰਧਾਨ ਅਮਰੀਕ ਸਿੰਘ ਰਠੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਕੀਤੇ ਜਾਂਦੇ ਸਮਾਗਮ ਲਈ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
NEXT STORY