ਬਟਾਲਾ (ਸਾਹਿਲ, ਯੋਗੀ) : ਬਟਾਲਾ-ਜਲੰਧਰ ਰੋਡ ’ਤੇ ਸਥਿਤ ਬੁੱਟਰ ਮਿੱਲ ਨੇੜੇ ਛੋਟਾ ਹਾਥੀ ਅਤੇ ਟੈਂਪੂ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਅੱਧੀ ਦਰਜਨ ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਮੁਤਾਬਕ ਇਕ ਟੈਂਪੂ ਬਿਆਸ ਰੇਲਵੇ ਸਟੇਸ਼ਨ ਤੋਂ ਮਜ਼ਦੂਰਾਂ ਨੂੰ ਲੈ ਕੇ ਕਾਦੀਆਂ ਵੱਲ ਜਾ ਰਿਹਾ ਸੀ। ਜਦੋਂ ਇਹ ਟੈਂਪੂ ਬੁੱਟਰ ਮਿੱਲ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਛੋਟੇ ਹਾਥੀ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟੈਂਪੂ ਸੜਕ ’ਤੇ ਹੀ ਪਲਟ ਗਿਆ, ਜਿਸ ਕਾਰਨ ਉਸ ’ਚ ਸਵਾਰ ਮਜ਼ਦੂਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਹਾਦਸੇ ’ਚ ਜ਼ਖਮੀ ਹੋਏ ਮਜ਼ਦੂਰਾਂ ਦੀ ਪਛਾਣ ਅਰਜਨ ਕੁਮਾਰ ਪੁੱਤਰ ਪ੍ਰਕਾਸ਼, ਰੋਹਿਤ ਪੁੱਤਰ ਵਾਸਦੇਵ, ਧਰਮਿੰਦਰ ਪੁੱਤਰ ਵਾਸਦੇਵ ਅਤੇ ਮਿੰਟੂ ਪੁੱਤਰ ਬ੍ਰਿਜ (ਸਾਰੇ ਨਿਵਾਸੀ ਬਿਹਾਰ) ਵਜੋਂ ਹੋਈ ਹੈ। ਇਨ੍ਹਾਂ ਸਾਰੇ ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਇਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
NEXT STORY