ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਹੋਣ ਵਾਲੇ ਸਮਾਗਮ ਵਿੱਚ ਹਰਨਾਮ ਸਿੰਘ ਖਾਲਸਾ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਰਾਰਤ ਨਹੀਂ ਹੋਣ ਦਿੱਤੀ ਜਾਵੇਗੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਨੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਅਰਦਾਸ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਫ਼ਸੀਲ ਤੋਂ ਸੰਦੇਸ਼ ਨਾ ਦੇਣ ਸੰਬੰਧੀ ਆਏ ਬਿਆਨ 'ਤੇ ਆਪਣੀ ਤਿੱਖੀ ਪ੍ਰਕਿਰਿਆ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸਿੱਖਾਂ ਦਾ ਆਧਿਆਤਮਿਕ ਤਖ਼ਤ ਹੈ। ਇੱਥੇ ਨਿਮਰਤਾ ਅਤੇ ਸਨਮਾਨ ਨਾਲ, ਸ਼ਹੀਦਾਂ ਦੀ ਯਾਦ ਵਿੱਚ ਇਕੱਠੇ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਨਾਮ ਸਿੰਘ ਖਾਲਸਾ ਵੱਲੋਂ ਦਿੱਤੇ ਬਿਆਨ ਨਾਲ ਗਿ. ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਗ਼ੈਰ ਜਾਇਜ਼ ਅਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ। ਅਸੀਂ ਇਸ ਤਰ੍ਹਾਂ ਦੀ ਕੋਈ ਵੀ ਸ਼ਰਾਰਤ ਨਹੀਂ ਹੋਣ ਦਿਆਂਗੇ ਜਿਸ ਨਾਲ ਸਿੱਖ ਕੌਮ ਵਿੱਚ ਪਾੜਾ ਪੈ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਸਿਮਰਨਜੀਤ ਸਿੰਘ ਮਾਨ ਨੇ ਅੱਗੇ ਇਹ ਵੀ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਮੁਸਲਿਮ ਰਾਜ ਤੋਂ ਲੈ ਕੇ ਹੁਣ ਤੱਕ ਕੀਤੇ ਹਮਲਾਵਰਾਂ ਦਾ ਨਾਮੋ ਨਿਸ਼ਾਨ ਮਿਟਿਆ ਹੈ ਪਰ ਇਹ ਤਖਤ ਅੱਜ ਵੀ ਅਟੱਲ ਹੈ ਅਤੇ ਰਹੇਗਾ । ਅਸੀਂ ਕਹਿਣਾ ਚਾਹੁੰਦੇ ਹਾਂ ਕਿ ਹਰਨਾਮ ਸਿੰਘ ਇਸ ਤਖਤ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਣੇ ਬਿਆਨਾਂ ਵਿੱਚ ਸੰਜੀਦਗੀ ਅਤੇ ਸਤਿਕਾਰ ਲਾਉਣ । ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ 6 ਜੂਨ ਨੂੰ ਹੋਣ ਵਾਲੇ ਸਮਾਗਮ ਪੂਰੇ ਸਾਂਝੇਪਣ, ਏਕਤਾ ਅਤੇ ਨਿਮਰਤਾ ਨਾਲ ਮਨਾਏ ਜਾਣ, ਤਾਂ ਜੋ ਸਾਡੇ ਸ਼ਹੀਦਾਂ ਦੀ ਯਾਦ ਅਸਲ ਰੂਪ ਵਿੱਚ ਸਫਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਹਰਨਾਮ ਸਿੰਘ ਵੱਲੋਂ ਹਰ ਸਾਲ 6 ਜੂਨ ਨੂੰ ਅਲਗ ਤੌਰ ‘ਤੇ ਦਮਦਮੀ ਟਕਸਾਲ ਮਹਿਤਾ ਵਿਖੇ ਸਮਾਗਮ ਕਰਨਾ ਵੀ ਸਹੀ ਨਹੀਂ ਹੈ। ਇਹ ਸਮਾਂ ਵੰਡ ਦਾ ਨਹੀਂ, ਏਕਤਾ ਦਾ ਹੈ। ਅਸੀਂ ਅਪੀਲ ਕਰਦੇ ਹਾਂ ਕਿ ਇਹ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਕੀਤਾ ਜਾਵੇ, ਤਾਂ ਜੋ ਸਾਰੀ ਕੌਮ ਨੂੰ ਇੱਕ ਸੰਦੇਸ਼ ਦੀ ਅਵਾਜ਼ ਆਵੇ ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਹਰਨਾਮ ਸਿੰਘ ਨੂੰ ਮਿਲੇਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਕਾਬੂ
NEXT STORY