ਅੰਮ੍ਰਿਤਸਰ (ਸਰਬਜੀਤ)- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਉੱਥੇ ਹੀ ਆਪਣੀ ਧੀ ਦੇ ਵਿਆਹ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ।

ਇਸ ਮੌਕੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਪਰੰਤ ਪਵਿੱਤਰ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਹਰਸਿਮਰਤ ਕੌਰ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਦਲ ਪਰਿਵਾਰ ਵੱਲੋਂ ਲੜੀਵਾਰ ਚੱਲ ਰਹੇ ਅਖੰਡ ਪਾਠ ਸਾਹਿਬ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਪਹੁੰਚੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਰਸਦ ਵੀ ਭੇਜੀ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਵੱਡੀ ਘਟਨਾ ; ਭਾਰੀ ਬਾਰਿਸ਼ ਮਗਰੋਂ ਡਿੱਗ ਗਈ ਅਸਮਾਨੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ
NEXT STORY