ਅੰਮ੍ਰਿਤਸਰ (ਸਰਬਜੀਤ) : ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਯਤਨਾਂ ਸਦਕਾ ਅੱਜ ਹਰਿਆਣਾ ਦੇ ਜ਼ਿਲ੍ਹਾ ਹਿਸਾਰ ਤੋਂ ਹਜ਼ੂਰ ਸਾਹਿਬ ਨੂੰ ਫਲਾਈਟ ਸ਼ੁਰੂ ਹੋਣ ਲੱਗੀ ਹੈ। ਹਰਿਆਣਾ ਦੀਆਂ ਸਿੱਖ ਸੰਗਤਾਂ ਵਲੋਂ ਇਸ ਫਲਾਈਟ ਦੇ ਸ਼ੁਰੂ ਹੋਣ 'ਤੇ ਜਿੱਥੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ ਗਿਆ, ਉੱਥੇ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦਾ ਵੀ ਸੰਗਤਾਂ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ : ਚਾਈਨਾ ਡੋਰ ਨੇ ਉਜਾੜ 'ਤਾ ਘਰ, ਇਕ ਮਾਂ ਦਾ ਵੱਢਿਆ ਗਿਆ ਗਲਾ; ਹੋਈ ਦਰਦਨਾਕ ਮੌਤ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਕਿ ਇਸ ਵਿਸ਼ੇਸ਼ ਉਪਰਾਲੇ ਨਾਲ ਹਰਿਆਣਾ ਅਤੇ ਹੋਰ ਵੱਖ-ਵੱਖ ਸੂਬਿਆਂ ਤੋਂ ਵੀ ਇਸ ਫਲਾਈਟ ਦੇ ਸ਼ੁਰੂ ਹੋਣ ਕਾਰਨ ਸੰਗਤਾਂ ਇਸ ਦਾ ਲਾਭ ਲੈ ਸਕਣਗੀਆਂ। ਇਸੇ ਦੌਰਾਨ ਜਗਦੀਸ਼ ਸਿੰਘ ਝੀਂਡਾ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਸੰਗਤਾਂ ਦੀ ਮੰਗ ਅਨੁਸਾਰ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਤੋਂ ਵੀ ਇਹ ਫਲਾਈਟ ਚੱਲਣੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਵੀ ਫਲਾਈਟ ਸ਼ੁਰੂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਉਹ ਇਸ ਬਾਰੇ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਕੋਲ਼ ਇਹ ਮੰਗ ਰੱਖਣਗੇ।
ਇਹ ਵੀ ਪੜ੍ਹੋ : HIV ਦੀ ਲਪੇਟ 'ਚ 4,000 ਮਾਸੂਮ ਜ਼ਿੰਦਗੀਆਂ ! ਸਿੰਧ ਤੋਂ ਸਾਹਮਣੇ ਆਈ ਖ਼ੌਫ਼ਨਾਕ ਰਿਪੋਰਟ
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਸਬੀਰ ਸਿੰਘ ਮਸਾਣਾਂ, ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ ,ਬਲਵਿੰਦਰ ਸਿੰਘ ਭਿੰਡਰ, ਮੇਜਰ ਸਿੰਘ ਅਤੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਸਿੰਘ ਹਿਸਾਰ, ਅਵਨੀਤ ਪੀ. ਕੌਰ ਆਈ. ਏ. ਐੱਸ. ਪ੍ਰਿੰਸੀਪਲ ਸਕੱਤਰ ਹਵਾਬਾਜ਼ੀ ਵੀ ਹਾਜ਼ਰ ਸਨ।
ਘਰ ’ਚ ਵੜ ਕੇ ਕੁੱਟਮਾਰ ਅਤੇ ਭੰਨਤੋੜ ਕਰਨ ਦੇ ਦੋਸ਼ ਹੇਠ 3 ਨਾਮਜ਼ਦ
NEXT STORY