ਗੁਰਦਾਸਪੁਰ (ਵਿਨੋਦ)- ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਬੀਤੀ ਦਿਨੀਂ ਹੋਈ ਹਵਾਲਾਤੀਆਂ ਦੀ ਲੜਾਈ ਦੇ ਮਾਮਲੇ ’ਚ ਸਿਟੀ ਪੁਲਸ ਗੁਰਦਾਸਪੁਰ ਨੇ 6 ਹਵਾਲਾਤੀਆਂ ਦੇ ਖ਼ਿਲਾਫ਼ ਧਾਰਾ 353,186 ਅਤੇ ਜੇਲ ਐਕਟ ਦੇ ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਰਾਜ ਮਸੀਹ ਨੇ ਦੱਸਿਆ ਕਿ ਸੁਪਰਡੰਟ ਕੇਂਦਰੀ ਜੇਲ ਗੁਰਦਾਸਪੁਰ ਨੇ ਆਪਣੇ ਪੱਤਰ ਨੰਬਰ 1212 ਅਨੁਸਾਰ ਦੱਸਿਆ ਕਿ ਬੀਤੇ ਦਿਨੀਂ ਬੈਰਕ ਨੰਬਰ 9/1 ਵਿਚ ਬੰਦ ਹਵਾਲਾਤੀ ਅਕਾਸ਼ਦੀਪ, ਸ਼ੰਕਰਦੀਪ ਪੁੱਤਰਾਨ ਭਗਵਾਨ ਕ੍ਰਿਸ਼ਨ 12 ਚੱਕੀਆਂ ਵੱਲ ਆਪਣਾ ਕੁਝ ਸਾਮਾਨ ਲੈਣ ਲਈ ਗਏ ਸਨ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਇਸ ਦੌਰਾਨ ਹਵਾਲਾਤੀ ਗੁਰਇਕਬਾਲ ਸਿੰਘ ਪੁੱਤਰ ਨਿਰਮਲ ਸਿੰਘ, ਕਮਲਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ, ਅਸਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ, ਨਰੇਸ ਕੁਮਾਰ ਪੁੱਤਰ ਰਾਮ ਕਿਸ਼ਨ ਨਾਲ ਇਨ੍ਹਾਂ ਦਾ ਆਪਸ ਵਿਚ ਤਕਰਾਰ ਹੋ ਗਿਆ। ਡਿਊਟੀ 'ਤੇ ਤਾਇਨਾਤ ਵਾਰਡਰ ਸੁਖਜੀਤ ਸਿੰਘ ਨੂੰ ਧੱਕਾ ਮਾਰ ਕੇ ਉਕਤ ਹਵਾਲਾਤੀ ਬਾਹਰ ਆ ਗਏ ਅਤੇ ਉਹਨਾਂ ਨੇ ਆਪਸ ਵਿਚ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਇਨ੍ਹਾਂ ਵੱਲੋਂ ਇਕ ਦੂਜੇ ਦੇ ਬਰਤਨ ਮਾਰਨੇ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ - ਭਾਰਤੀਆਂ ਲੋਕਾਂ ਲਈ ਖ਼ਾਸ ਖ਼ਬਰ, ਇਸ ਸਾਲ ਇੰਨੇ ਫ਼ੀਸਦੀ ਹੋ ਸਕਦਾ ਹੈ ਤਨਖ਼ਾਹ 'ਚ ਵਾਧਾ
ਲੜਾਈ ਦੌਰਾਨ ਪੈਸਕੋ ਕਰਮਚਾਰੀ ਸੁਖਦੇਵ ਸਿੰਘ ਦੇ ਹੱਥ 'ਤੇ ਪਤੀਲੀ ਵੱਜੀ। ਦੂਜੇ ਪਾਸੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਪਰਡੰਟ ਦੇ ਪੱਤਰ ਅਨੁਸਾਰ ਇਨ੍ਹਾਂ ਛੇ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਾਰੇ ਦੋਸ਼ੀ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਚ ਹੀ ਬੰਦ ਹਨ।
ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟਿਆ ਪੈਟਰੋਲ ਪੰਪ (ਵੀਡੀਓ)
NEXT STORY