ਬਟਾਲਾ, (ਸਾਹਿਲ )- ਅੱਜ ਦੇਰ ਸ਼ਾਮ ਬਟਾਲਾ ਨਜ਼ਦੀਕ ਅੱਡਾ ਕਿਲਾ ਲਾਲ ਸਿੰਘ ਕੋਲ ਸਡ਼ਕ ਹਾਦਸੇ ’ਚ ਪੰਜਾਬ ਪੁਲਸ ਦੇ ਹੌਲਦਾਰ ਦੀ ਦੁੱਖਦਾਈ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਜਾਣਕਾਰੀ ਅਨੁਸਾਰ ਸਤਨਾਮ ਸਿਘ ਪੁੱਤਰ ਪਿਆਰਾ ਸਿੰਘ ਵਾਸੀ ਸ਼ਿਕਾਰ ਮਾਛੀਆ ਜੋ ਕਿ ਥਾਣਾ ਸਿਵਲ ਲਾਈਨ ਵਿਖੇ ਤਾਇਨਾਤ ਸੀ, ਅੱਜ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਆ ਰਿਹਾ ਸੀ ਕਿ ਅੱਡਾ ਕਿਲਾ ਲਾਲ ਸਿੰਘ ਕੋਲ ਪਹੁੰਚਿਆ ਤਾਂ ਅਚਾਨਕ ਇਸਦਾ ਮੋਟਰਸਾਈਕਲ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਿਆ ਤੇ ਇਹ ਹੌਲਦਾਰ ਸਡ਼ਕ ’ਤੇ ਡਿੱਗ ਗਿਆ ਤੇ ਸਿਰ ’ਚ ਸੱਟ ਵੱਜਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। 108 ਐਂਬੁੂਲੈਂਸ ਰਾਹੀਂ ਇਸਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਇਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।
ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲਿਆਂ ਵਿਰੁੱਧ ਕੇਸ ਦਰਜ
NEXT STORY