ਅੰਮ੍ਰਿਤਸਰ(ਸੰਜੀਵ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਇਕ ਅੰਤਰਰਾਜੀ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਲੁਧਿਆਣਾ ਦੇ ਰਹਿਣ ਵਾਲੇ ਬਚਿੱਤਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ’ਚੋਂ 12.99 ਲੱਖ ਰੁਪਏ ਦੀ ਭਾਰਤੀ ਕਰੰਸੀ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਥਾਣਾ ਲੋਪੋਕੇ ਦੀ ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ, ਜੇਲ੍ਹ 'ਚੋਂ ਚਲ ਰਿਹਾ ਸੀ ਰੈਕੇਟ
ਇਹ ਜਾਣਕਾਰੀ ਐੱਸ. ਪੀ. ਇਨਵੈਸਟੀਗੇਸ਼ਨ ਆਦਿੱਤਿਆ ਵਾਰੀਅਰ ਕਪਤਾਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਦਿਹਾਤੀ ਪੁਲਸ ਨੇ ਫਤਿਹ ਸਿੰਘ ਉਰਫ਼ ਗਾਂਧੀ, ਰਣਜੀਤ ਸਿੰਘ ਕਾਲਾ ਅਤੇ ਜਗਰੂਪ ਸਿੰਘ ਲਾਲੀ ਨੂੰ 5 ਗਲੌਕ ਪਿਸਤੌਲਾਂ, 30 ਬੋਰ ਦੇ 2 ਪਿਸਤੌਲਾਂ, 1 ਜਿਗਾਣਾ ਪਿਸਤੌਲ ਅਤੇ 10 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਬਚਿੱਤਰ ਸਿੰਘ ਦਾ ਨਾਂ ਪੁਲਸ ਜਾਂਚ ’ਚ ਸਾਹਮਣੇ ਆਇਆ ਸੀ, ਜਿਸ ਨੂੰ ਛਾਪੇਮਾਰੀ ਤੋਂ ਬਾਅਦ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਔਰਤ ਸਮੇਤ 6 ਮੁਲਜ਼ਮ ਕਾਬੂ, ਖ਼ਤਰਨਾਕ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਬਰਾਮਦ
NEXT STORY