ਅੰਮ੍ਰਿਤਸਰ (ਸਰਬਜੀਤ) : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਦੇਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇ ਕੇ ਸਰਕਾਰ ਸਿੱਖਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕਰ ਰਹੇ ਹਾਂ ਪਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਬਲਾਤਕਾਰੀ ਡੇਰਾ ਮੁਖੀ ਨੂੰ ਸਿਆਸੀ ਲਾਹਾ ਲੈਣ ਲਈ ਮੁੜ ਤੋਂ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੀ ਸਾਬਿਤ ਕਰਨਾ ਚਾਹੀਦੀ ਹੈ।
ਇਹ ਵੀ ਪੜ੍ਹੋ : ਪੜ੍ਹਾਈ ਲਈ ਨਹੀਂ Facebook-Instagram ਚਲਾਉਣ ਲਈ ਸਮਾਰਟਫੋਨ ਦੀ ਵਰਤੋਂ ਕਰਦੇ ਨੇ ਜ਼ਿਆਦਾਤਰ ਬੱਚੇ
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਆਖੇ ਜਾਣ ਵਾਲੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਨਹੀਂ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸਾਡੇ ਧਰਮ ਖਿਲਾਫ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਖਿਲਾਫ ਹੈ, ਉਸ ਝੂਠੇ ਡੇਰਾ ਸੱਚਾ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਸਰਕਾਰਾਂ ਨੂੰ ਇਸ ਗੱਲ ਦਾ ਖਿਆਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਆਪਣੇ ਹੱਕ ਤੇ ਆਪਣਾ ਘਰ ਵੀ ਲੈ ਸਕੀਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਦੀਪ ਸਿੰਘ ਟਰਸਟ ਦੇ ਚੇਅਰਮੈਨ ਨੂੰ 76ਵੇਂ ਗਣਤੰਤਰ ਦਿਵਸ 'ਤੇ ਮਿਲਿਆ ਅਵਾਰਡ
NEXT STORY