ਅੰਮ੍ਰਿਤਸਰ (ਦਲਜੀਤ)-ਸਿਹਤ ਵਿਭਾਗ ਦੀ ਫੂਡ ਵਿੰਗ ਟੀਮ ਨੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਖਾਦ-ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਦੀ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਵਿਭਾਗ ਦੀ ਟੀਮ ਵੱਲੋਂ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਖੋਆ ਵੇਚਣ ਵਾਲੇ ਦੁਕਾਨਦਾਰਾਂ ਦੀ ਲੋਹਗੜ੍ਹ ਵਿਖੇ ਤੜਕਸਾਰ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਖੋਏ ਦੇ 2 ਸੈਂਪਲ ਲਏ ਗਏ, ਉਥੇ ਹੀ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਜਾਂਚ ਦੌਰਾਨ 11 ਚੀਜ਼ਾਂ ਦੇ ਸੈਂਪਲ ਲਏ ਗਏ ਹਨ। ਸੈਂਪਲਾਂ ਨੂੰ ਜਾਂਚ ਲਈ ਸਰਕਾਰੀ ਲੈਬੋਰੇਟਰੀ ਖਰੜ ਵਿਖੇ ਭੇਜ ਦਿੱਤਾ ਗਿਆ ਹੈ ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਸਹਾਇਕ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਸੇਫਟੀ ਅਧਿਕਾਰੀ ਮੈਡਮ ਰਜਨੀ ਨਾਲ ਮਿਲ ਕੇ ਉਨ੍ਹਾਂ ਨੇ ਲੋਹਗੜ੍ਹ ਵਿਖੇ ਖੋਆ ਮਾਰਕੀਟ ਵਿਚ ਅਚਨਚੇਤ ਚੈਕਿੰਗ ਕੀਤੀ ਅਤੇ ਦੁਕਾਨਦਾਰਾਂ ਨੂੰ ਵਧੀਆ ਵਿਕਦਾਰ ਦਾ ਖੋਆ ਵੇਚਣ ਦੀ ਹਦਾਇਤ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਪੱਸ਼ਟ ਹੁਕਮ ਦਿੱਤੇ ਗਏ ਕਿ ਜੇਕਰ ਕੋਈ ਮਿਲਾਵਟੀ ਸਾਮਾਨ ਬਣਾਉਂਦਾ ਜਾਂ ਵੇਚਦਾ ਹੈ ਤਾਂ ਉਸ ਖਿਲਾਫ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਮਿਲਾਵਟੀ ਸਾਮਾਨ ਬਣਾਉਣ ਜਾਂ ਵੇਚਣ ਵਾਲਿਆਂ ਦੀ ਲੋਕ ਦੇਣ ਵਿਭਾਗ ਨੂੰ ਸੂਚਨਾ : ਸਿਵਲ ਸਰਜਨ
ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਮਿਲਾਵਟੀ ਸਾਮਾਨ ਬਣਾਉਣਾ ਅਤੇ ਵੇਚਣਾ ਨਿਯਮਾਂ ਦੇ ਉਲਟ ਹੈ, ਜੇਕਰ ਕਿਸੇ ਦੇ ਆਲੇ-ਦੁਆਲੇ ਕੋਈ ਮਿਲਾਵਟੀ ਸਾਮਾਨ ਬਣਾਉਂਦਾ ਜਾਂ ਵੇਚਦਾ ਹੈ ਤਾਂ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ। ਵਿਭਾਗ ਵੱਲੋਂ ਸ਼ਿਕਾਇਤ ਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ ਵਾਂਗ ਪੰਜਾਬ 'ਚ ਵੀ ਹੋ ਸਕਦੀ ਵੋਟ ਚੋਰੀ: ਪ੍ਰਤਾਪ ਬਾਜਵਾ
NEXT STORY