ਗੁਰਦਾਸਪੁਰ (ਹਰਮਨ, ਵਿਨੋਦ) : ਕਮਿਸ਼ਨਰ ਫੂਡ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਇਕ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਦੀਨਾਨਗਰ ਦੀ ਇਕ ਫਾਸਟ ਫੂਡ ਦੁਕਾਨ ਤੋਂ 2 ਸੈਂਪਲ ਭਰੇ ਗਏ। ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐੱਸ. ਪੰਨੂ ਦੀ ਅਗਵਾਈ ਹੇਠ ਫੂਡ ਸੇਫਟੀ ਅਫ਼ਸਰ ਰੇਖਾ ਸ਼ਰਮਾ ਵੱਲੋਂ ਉਕਤ ਦੁਕਾਨ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਜੀ. ਐੱਸ. ਪੰਨੂ ਨੇ ਦੱਸਿਆ ਕਿ ਵਿਭਾਗ ਕੋਲ ਸ਼ਿਕਾਇਤ ਮਿਲੀ ਸੀ ਕਿ ਫਾਸਟ ਫੂਡ ਵਿੱਚ ਸਰਿੰਜ ਦੀ ਸੂਈ ਦਾ ਢੱਕਣ ਪਰੋਸਿਆ ਗਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਤਿਆਰ ਕੀਤੇ ਫਾਸਟ ਫੂਡ ਦੇ 2 ਸੈਂਪਲ ਲਏ। ਟੀਮ ਵੱਲੋਂ ਮੌਕੇ ’ਤੇ ਸਾਮਾਨ ਤਿਆਰ ਕਰਨ ਦੇ ਤਰੀਕੇ, ਵਰਤੀ ਜਾ ਰਹੀ ਸਮੱਗਰੀ ਅਤੇ ਹੋਰ ਜ਼ਰੂਰੀ ਪਹਿਲੂਆਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਮੌਕੇ ’ਤੇ ਗੰਦਗੀ ਪਾਏ ਜਾਣ ’ਤੇ ਅਨਹਾਈਜੀਨਿਕ ਚਲਾਨ ਕੀਤਾ ਗਿਆ, ਜਿਸ ਦਾ ਕੇਸ ਮਾਨਯੋਗ ਅਦਾਲਤ ਵਿੱਚ ਲਗਾਇਆ ਜਾਵੇਗਾ। ਲਏ ਗਏ ਸੈਂਪਲ ਜਾਂਚ ਲਈ ਲੈਬਾਰਟਰੀ ਭੇਜ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਫਾਸਟ ਫੂਡ ਵੇਚਣ ਵਾਲਿਆਂ ਨੂੰ ਪੂਰਨ ਸਾਫ਼-ਸਫ਼ਾਈ ਰੱਖਣ, ਵਧੀਆ ਮਿਆਰ ਦਾ ਮਟੀਰੀਅਲ ਵਰਤਣ ਅਤੇ ਐੱਫ. ਐੱਸ. ਐੱਸ. ਏ. ਆਈ. ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ- ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ
NEXT STORY