ਤਰਨਤਾਰਨ (ਰਮਨ)- ਤਿਉਹਾਰੀ ਸੀਜ਼ਨ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਜ਼ਿਆਦਾ ਵੱਧ ਜਾਂਦੀ ਹੈ, ਜਿਸ ਕਰਕੇ ਕੁਝ ਲੋਕ ਆਪਣੇ ਵਪਾਰ ਨੂੰ ਲਾਲਚ ਤਹਿਤ ਹੋਰ ਵਧਾਉਣ ਲਈ ਮਿਲਾਵਟ ਕਰਨੀ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਇਨਸਾਨੀ ਸਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ। ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ ਉੱਪਰ ਖਿਲਵਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਸਿਹਤ ਵਿਭਾਗ ਦੀ ਟੀਮ ਵਲੋਂ ਸਪੈਸ਼ਲ ਡਰਾਈਵ ਦੇ ਤਹਿਤ 13 ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ ਜਦ ਕਿ ਇਕ ਦੁਕਾਨ ਮਾਲਕ ਨੂੰ ਇੰਪਰੂਵ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- SGPC ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ
ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੂੰ ਜ਼ਿਲ੍ਹੇ ਭਰ ਵਿਚ ਫੂਡ ਬਿਜਨਸ ਆਪਰੇਟਰਾਂ ਦੀ ਚੈਕਿੰਗ ਕਰਦੇ ਹੋਏ ਸੈਂਪਲ ਲੈਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਛੁੱਟੀ ਹੋਣ ਦੇ ਬਾਵਜੂਦ ਐਤਵਾਰ ਅਤੇ ਸੋਮਵਾਰ ਜ਼ਿਲ੍ਹਾ ਸਿਹਤ ਅਫ਼ਸਰ ਮੈਡਮ ਸੁਖਬੀਰ ਕੌਰ ਔਲਖ ਵਲੋਂ ਫੂਡ ਸੇਫਟੀ ਅਫਸਰਾਂ ਦੀ ਮੌਜੂਦਗੀ ਵਿਚ ਤਰਨਤਾਰਨ ,ਪੱਟੀ, ਖਾਲੜਾ, ਅਮਰਕੋਟ ਆਦਿ ਇਲਾਕਿਆਂ ਵਿਚ ਮੌਜੂਦ ਹਲਵਾਈ ਅਤੇ ਸਰੋਂ ਤੇਲ ਦੇ ਕਾਰੋਬਾਰੀਆਂ ਨੂੰ ਅਚਾਨਕ ਚੈੱਕ ਕਰਦੇ ਹੋਏ ਕੁੱਲ 13 ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ, ਜਿਸ ਵਿਚ ਖੋਆ, ਜਲੇਬੀ, ਸਰੋਂ ਦਾ ਤੇਲ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਸੈਂਪਲਾਂ ਨੂੰ ਸੀਲ ਕਰਦੇ ਹੋਏ ਲੈਬੋਰਟਰੀ ਜਾਂਚ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣ ਉਪਰੰਤ ਸਬੰਧਿਤ ਦੁਕਾਨ ਮਾਲਕਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਿਉਹਾਰ ਹੀ ਸੀਜ਼ਨ ਵਿਚ ਜੇ ਕਿਸੇ ਵਿਅਕਤੀ ਨੂੰ ਕਿਸੇ ਮਿਲਾਵਟ ਹੋਣ ਸਬੰਧੀ , ਘਟੀਆ ਮਟੀਰੀਅਲ ਨਾਲ ਤਿਆਰ ਕੀਤੀ ਜਾ ਰਹੀ ਮਿਠਾਈ ਜਾਂ ਵਸਤੂ ਕੀ ਸੂਚਨਾ ਪ੍ਰਾਪਤ ਹੁੰਦੀ ਹੈ, ਕਿਸੇ ਜਾਣਕਾਰੀ ਸਿਹਤ ਵਿਭਾਗ ਜਾਂ ਦਫਤਰ ਡਿਪਟੀ ਕਮਿਸ਼ਨਰ ਵਿਖੇ ਗੁਪਤ ਤੌਰ ਉੱਪਰ ਵੀ ਸਾਂਝੀ ਕਰ ਸਕਦੇ ਹਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਰਿਸ਼ਵਤ ਲੈਣ ਵਾਲੇ ਦੀ ਦਿਓ ਜਾਣਕਾਰੀ-ਡਾਕਟਰ ਔਲਖ
ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਮਿਸ਼ਨਰ ਡਾਕਟਰ ਅਭਿਨਵ ਤ੍ਰਿਖਾ ਵਲੋਂ ਮਿਲੇ ਸਖਤ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਲਈ ਉਨ੍ਹਾਂ ਵਲੋਂ ਰੋਜ਼ਾਨਾ ਸੈਂਪਲ ਭਰੇ ਜਾ ਰਹੇ ਹਨ। ਜਿਸ ਵਿਚ ਕਿਸੇ ਦੀ ਕੋਈ ਸਿਫਾਰਿਸ਼ ਨੂੰ ਨਹੀਂ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇ ਸਿਹਤ ਵਿਭਾਗ ਦਾ ਕੋਈ ਵੀ ਕਰਮਚਾਰੀ ਰਿਸ਼ਵਤ ਲੈਣ ਲਈ ਮਜ਼ਬੂਰ ਕਰ ਰਿਹਾ ਹੈ ਜਾਂ ਰਿਸ਼ਵਤ ਵਸੂਲ ਕਰ ਚੁੱਕਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਨੂੰ ਸਿੱਧੇ ਤੌਰ ਉੱਪਰ ਦਫਤਰ ਵਿਚ ਆ ਕੇ ਦਿੱਤੀ ਜਾ ਸਕਦੀ ਹੈ, ਜਿਸ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫੂਡ ਬਿਜਨਸ ਆਪਰੇਟਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਲੋਕਾਂ ਨੂੰ ਸਾਫ ਸੁਥਰੇ ਢੰਗ ਅਤੇ ਚੰਗੇ ਮਟੀਰੀਅਲ ਨਾਲ ਤਿਆਰ ਕੀਤੀਆਂ ਹੋਈਆਂ ਮਿਠਾਈਆਂ ਅਤੇ ਵਸਤੂਆਂ ਹੀ ਵੇਚਣ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਦੌਰਾਨ ਉਨ੍ਹਾਂ ਵਲੋਂ ਕੁੱਲ 13 ਵੱਖ-ਵੱਖ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ ਅਤੇ ਇਕ ਦੁਕਾਨ ਨੂੰ ਇੰਪਰੂਵਮੈਂਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਫੂਡ ਸੇਫਟੀ ਅਫਸਰ ਸਤਨਾਮ ਸਿੰਘ ਅਤੇ ਗੁਰਦਾਸਪੁਰ ਤੋਂ ਸਪੈਸ਼ਲ ਡਿਊਟੀ ਉੱਪਰ ਆਏ ਫੂਡ ਸੇਫ਼ਟੀ ਅਫ਼ਸਰ ਮੈਡਮ ਰੇਖਾ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ
ਗਲੇ ਨੂੰ ਹੋ ਸਕਦਾ ਹੈ ਜ਼ਿਆਦਾ ਨੁਕਸਾਨ- ਡਾ. ਆਯੂਸ਼ ਮਿੱਤਲ
ਮਿੱਤਲ ਹਸਪਤਾਲ, ਨਜ਼ਦੀਕ ਗੋਇੰਦਵਾਲ ਬਾਈਪਾਸ ਤਰਨਤਾਰਨ ਦੇ ਮਾਲਕ ਅਤੇ ਈ.ਐੱਨਟੀ ਸਪੈਸ਼ਲਿਸਟ ਡਾਕਟਰ ਆਯੂਸ਼ ਮਿੱਤਲ ਨੇ ਦੱਸਿਆ ਕਿ ਬਾਜ਼ਾਰ ਵਿਚ ਇਕੋ ਤੇਲ ਅੰਦਰ ਵਾਰ-ਵਾਰ ਤਿਆਰ ਕੀਤੀ ਜਾਣ ਵਾਲੀ ਵਸਤੂ ਨੂੰ ਇਸਤੇਮਾਲ ਕਰਨ ਨਾਲ ਗਲੇ ਵਿਚ ਇਨਫੈਕਸ਼ਨ ਕਰ ਸਕਦਾ ਹੈ, ਜਿਸ ਨਾਲ ਇਨਸਾਨ ਵੱਖ-ਵੱਖ ਕਿਸਮ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗਲੇ ਵਿਚ ਹੋਈ ਇਨਫੈਕਸ਼ਨ ਦਾ ਸਮੇਂ ਸਿਰ ਮਾਹਿਰ ਡਾਕਟਰ ਪਾਸੋਂ ਇਲਾਜ ਕਰਵਾਉਣਾ ਚਾਹੀਦਾ ਹੈ ਨਾ ਕਿ ਆਪਣੇ ਆਪ ਐਂਟੀਬਾਇਟਿਕਸ ਦੀ ਵਰਤੋਂ ਕਰਦੇ ਹੋਏ ਇਲਾਜ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਗਲੇ ਦਾ ਖਾਸ ਧਿਆਨ ਰੱਖਦੇ ਹੋਏ ਮਾਹਿਰ ਡਾਕਟਰ ਨਾਲ ਸਮੇਂ-ਸਮੇਂ ’ਤੇ ਸੰਪਰਕ ਕਰਨ ਦੀ ਲੋੜ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਮੁੜ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਜਿਮ ਮਾਲਕ ਦਾ ਪੰਜ ਗੋਲ਼ੀਆਂ ਮਾਰ ਕੇ ਕਤਲ
NEXT STORY