ਗੁਰਦਾਸਪੁਰ (ਵਿਨੋਦ, ਹਰਮਨ)-ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜ਼ਰੂਰੀ ਹੈ। ਵੱਧ ਰਹੀ ਗਰਮੀ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਤੇ ਮਾਹਿਰ ਡਾ. ਸੁਖਜੀਤ ਸਿੰਘ ਭਾਗੋਵਾਲ ਨੇ ਕਿਹਾ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡਰੇਸ਼ਨ, ਹੀਟ ਸਟਰੋਕ, ਬੁਖ਼ਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖ਼ਾਸ ਕਰ ਕੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ
ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਥਕਾਵਟ, ਬੁਖ਼ਾਰ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣ ਆਦਿ ਦੇ ਲੱਛਣ ਹੋ ਸਕਦੇ ਹਨ। ਅਜਿਹੇ ਹਾਲਤਾਂ ਵਿਚ ਲੋਕ ਸੈੱਲਫ਼ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ
ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓ. ਆਰ. ਐੱਸ. ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕੱਪੜੇ ਪਹਿਨੇ ਜਾਣ, ਸੰਤੁਲਿਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਆਸ ਪਾਸ ਦੀ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਨੇ ਰਿਹਾਅ ਕੀਤੇ 5 ਭਾਰਤੀ ਕੈਦੀ
NEXT STORY