ਤਰਨਤਾਰਨ (ਰਮਨ)- ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੱਲਦਿਆਂ ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ 'ਤੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ, ਉਥੇ ਹੀ ਹੁਣ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿਚ ਜ਼ਿਲ੍ਹੇ ਅੰਦਰ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿਚ ਕਰੀਬ ਅੱਧਾ ਦਰਜਨ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ- Punjab: 6 ਦਿਨਾਂ ਤੋਂ ਖੂੰਖਾਰ ਜਾਨਵਰ ਦੀ ਦਹਿਸ਼ਤ, 2 ਦਰਜਨ ਬੱਕਰੀਆਂ ਨੂੰ ਉਤਾਰਿਆ ਮੌਤ ਦੇ ਘਾਟ, ਕਈ ਲੋਕ ਵੀ ਜ਼ਖ਼ਮੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਸਖ਼ਤੀ ਨਾਲ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਮੌਜੂਦ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕਰਨ ਸਬੰਧੀ ਹੁਣ ਪੁਲਸ ਵੱਲੋਂ ਡਰੱਗ ਇੰਸਪੈਕਟਰ ਦੀ ਮਦਦ ਨਾਲ ਸਾਂਝੇ ਤੌਰ ਉਪਰ ਵੱਖ-ਵੱਖ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਅਚਾਨਕ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਕਿਸੇ ਵੀ ਮੈਡੀਕਲ ਸਟੋਰ ਪਾਸੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਣ ਦੇ ਚੱਲਦਿਆਂ ਉਨ੍ਹਾਂ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਐੱਸ.ਪੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਪਿੰਡ ਮਰਹਾਣਾ ਵਿਖੇ ਇਕ, ਥਾਣਾ ਸਰਹਾਲੀ ਦੇ ਮੁਖੀ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਨੌਸ਼ਹਿਰਾ ਪੰਨੂਆਂ ਵਿਖੇ 2 ਮੈਡੀਕਲ ਸਟੋਰਾਂ ਅਤੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਤਰਨ ਤਾਰਨ ਸ਼ਹਿਰ ਦੇ ਖਾਲਸਾ ਸਕੂਲ ਦੇ ਨਜ਼ਦੀਕ ਮੌਜੂਦ 2 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੀਤੀ ਗਈ ਜਾਂਚ ਦੌਰਾਨ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਮੌਜੂਦ ਸਨ, ਜਿਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਨਿਯਮਾਂ ਸਬੰਧੀ ਸਬੰਧਤ ਦੁਕਾਨਾਂ ਦੀ ਜਾਂਚ ਕਰਦੇ ਹੋਏ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਰਹੱਦੀ ਇਲਾਕਿਆਂ ਦੇ ਵੱਖ-ਵੱਖ ਪਿੰਡਾਂ ਵਿਚ ਵੀ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
31 ਮਾਰਚ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਅਪੀਲ
NEXT STORY