ਤਰਨਤਾਰਨ(ਰਮਨ)-ਆਮ ਲੋਕਾਂ ਨੂੰ ਬਰਸਾਤੀ ਮੌਸਮ ਸਬੰਧੀ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ’ਚ ਮੱਖੀਆਂ, ਮੱਛਰ ਅਤੇ ਪਾਣੀ ਨਾਲ ਹੋਣ ਵਾਲੀ ਬੀਮਾਰੀਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਦਾ ਮੁੱਖ ਕਾਰਨ ਬਰਸਾਤਾਂ ਦੇ ਮੌਸਮ ''ਚ ਦੂਸ਼ਿਤ ਪਾਣੀ ਹੈ।
ਇਹ ਵੀ ਪੜ੍ਹੋ- ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
ਸਿਵਲ ਸਰਜਨ ਨੇ ਕਿਹਾ ਕਿ ਗਰਮੀਆਂ ’ਚ ਖ਼ਾਸ ਕਰ ਬਰਸਾਤੀ ਮੌਸਮ ਵਿਚ ਦਸਤ, ਉਲਟੀਆਂ, ਪੇਚਸ ਅਤੇ ਪੀਲੀਆ, ਟਾਈਫਾਈਡ, ਦੂਸ਼ਿਤ ਪਾਣੀ ਅਤੇ ਗਲਤ ਖਾਣ-ਪੀਣ ਦੀਆਂ ਚੀਜ਼ਾਂ ਦਾ ਸੇਵਨ ਕਰਨਾ, ਆਲੇ-ਦੁਆਲੇ ਗੰਦਗੀ ਦੇ ਢੇਰ ਲੱਗੇ ਹੋਣੇ ਅਤੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਨਾ ਹੋਣਾ ਆਦਿ ਹੈ। ਜਿਸ ਕਾਰਨ ਮੱਖੀਆਂ ਦਾ ਵਾਧਾ ਹੁੰਦਾ ਹੈ, ਜੋ ਕਿ ਇਸ ਮੌਸਮ ਵਿਚ ਬੀਮਾਰੀਆਂ ਦਾ ਮੁੱਖ ਕਾਰਨ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਇਨ੍ਹਾਂ ਬੀਮਾਰੀਆਂ ਤੋਂ ਬਚਾਓ ਲਈ ਪੀਣ ਦਾ ਪਾਣੀ ਹਮੇਸ਼ਾ ਸਾਫ਼ ਸੋਮਿਆਂ ਤੋਂ ਲਿਆ ਜਾਵੇ ਅਤੇ ਪਾਣੀ ਪੁਣ ਕੇ, ਉਬਾਲ ਕੇ ਠੰਢਾ ਕਰਕੇ ਪੀਣਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਗਰਮੀ ਦੇ ਮੌਸਮ ਵਿਚ ਫਾਸਟ ਫੂਡ, ਜ਼ਿਆਦਾ ਤਲੀਆਂ ਚੀਜ਼ਾਂ, ਬਾਜ਼ਾਰ ਦਾ ਖਾਣਾ, ਗਲੇ ਸੜੇ ਫਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਾਨੂੰ ਘਰ ਦਾ ਬਣਿਆ ਤਾਜ਼ਾ ਭੋਜਨ ਹਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਮੱਖੀਆਂ, ਮੱਛਰਾਂ ਤੋਂ ਬਚਣ ਲਈ ਸਾਨੂੰ ਘਰਾਂ ਵਿਚ ਜਾਲੀ ਵਾਲੇ ਦਰਵਾਜ਼ਿਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਆਪਣੇ ਆਲੇ-ਦੁਆਲੇ ਗੰਦਾ ਪਾਣੀ ਜਾਂ ਗੰਦਗੀ ਦੇ ਢੇਰ ਨਹੀਂ ਲੱਗਣ ਦੇਣੇ ਚਾਹੀਦੇ, ਜੇਕਰ ਕਿਤੇ ਪਾਣੀ ਖੜ੍ਹਾ ਹੈ ਤਾਂ ਉਸ ਵਿਚ ਤੁਰੰਤ ਕਾਲੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਹਫਤੇ ਕੁੱਲਰ, ਗਮਲੇ, ਫਰਿਜ਼ ਦੀ ਟਰੇਅ, ਛੱਤਾਂ ’ਤੇ ਪਏ ਟਾਇਰ, ਗਮਲੇ ਆਦਿ ਦਾ ਧਿਆਨ ਰੱਖ ਕੇ ਉਸ ’ਚੋਂ ਪਾਣੀ ਕੱਢਿਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੀ ਫੈਕਟਰੀ 'ਚੋਂ ਮਿਲਿਆ ਗਊ ਮਾਸ, ਮਚ ਗਿਆ ਹੜਕੰਪ
NEXT STORY