ਗੁਰਦਾਸਪੁਰ (ਹਰਮਨ): ਪੰਜਾਬ 'ਚ ਮੌਸਮ ਵਿੱਚ ਆ ਰਹੇ ਬਦਲਾਅ ਅਤੇ ਨਮੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਐੱਚ1ਐੱਨ1 (ਸਵਾਈਨ ਫਲੂ) ਦੇ ਮਾਮਲਿਆਂ ਦੇ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਾਇਰੈਕਟਰ ਸਿਹਤ ਵਿਭਾਗ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਘਬਰਾਉਣ ਦੀ ਬਜਾਏ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਕਿਹਾ ਕਿ ਸਵਾਈਨ ਫਲੂ ਨੂੰ ਲੈ ਕੇ ਲੋਕਾਂ ਨੂੰ ਬੇਵਜ੍ਹਾ ਘਬਰਾਉਣ ਦੀ ਲੋੜ ਨਹੀਂ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਸ ਦੀ ਜਾਂਚ ਅਤੇ ਇਲਾਜ ਲਈ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਇਹ ਵਾਇਰਲ ਬਿਮਾਰੀ ਹਲਕੇ ਰੂਪ ਵਿੱਚ ਰਹਿੰਦੀ ਹੈ, ਪਰ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਇਸ ਪ੍ਰਤੀ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਸਿਹਤ ਵਿਭਾਗ ਅਨੁਸਾਰ ਸਵਾਈਨ ਫਲੂ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਖੰਘ, ਗਲੇ ਵਿੱਚ ਖਰਾਸ਼ ਜਾਂ ਦਰਦ, ਨੱਕ ਵਗਣਾ ਜਾਂ ਬੰਦ ਹੋਣਾ, ਸਰੀਰ ਅਤੇ ਸਿਰ ਵਿੱਚ ਦਰਦ, ਬਹੁਤ ਜ਼ਿਆਦਾ ਥਕਾਵਟ ਅਤੇ ਸਾਹ ਲੈਣ ਵਿੱਚ ਤਕਲੀਫ਼ ਸ਼ਾਮਲ ਹਨ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖੰਘ-ਜ਼ੁਕਾਮ ਜਾਂ ਹੋਰ ਲੱਛਣਾਂ ਨੂੰ ਆਮ ਸਮਝ ਕੇ ਅਣਗੌਲਿਆ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
ਐਡਵਾਈਜ਼ਰੀ ਵਿੱਚ ਸਿਹਤ ਵਿਭਾਗ ਨੇ ਸਵਾਈਨ ਫਲੂ ਤੋਂ ਬਚਾਅ ਲਈ ਹੱਥਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਅਤੇ ਖੰਘ-ਜ਼ੁਕਾਮ ਤੋਂ ਪੀੜਤ ਵਿਅਕਤੀਆਂ ਤੋਂ ਉਚਿਤ ਦੂਰੀ ਬਣਾਈ ਰੱਖਣ ਲਈ ਵੀ ਕਿਹਾ ਗਿਆ ਹੈ। ਖੰਘਣ ਜਾਂ ਛਿੱਕਣ ਸਮੇਂ ਮੂੰਹ ਨੂੰ ਰੁਮਾਲ ਜਾਂ ਹੋਰ ਸਾਫ਼ ਕੱਪੜੇ ਨਾਲ ਢੱਕਣ ਦੀ ਸਲਾਹ ਦਿੱਤੀ ਗਈ ਹੈ।
ਸਿਵਲ ਸਰਜਨ ਨੇ ਕਿਹਾ ਕਿ ਲੱਛਣ ਦਿਖਾਈ ਦੇਣ ਦੀ ਸੂਰਤ ਵਿੱਚ ਆਪਣੇ ਆਪ ਦਵਾਈਆਂ ਲੈਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਡਾਕਟਰੀ ਸਲਾਹ ਲਈ ਜਾਵੇ। ਲੋਕ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਪਹੁੰਚ ਕੇ ਡਾਕਟਰ ਦੀ ਸਲਾਹ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਾਵਧਾਨੀ ਅਤੇ ਸਹੀ ਡਾਕਟਰੀ ਸਲਾਹ ਨਾਲ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ 16 ਹਜ਼ਾਰ ਰੁਪਏ ਦੀ ਨਕਦੀ ਚੋਰੀ
NEXT STORY