ਬਟਾਲਾ(ਸਾਹਿਲ, ਯੋਗੀ, ਅਸ਼ਵਨੀ)- ਸਿਵਲ ਸਰਜਨ ਗੁਰਦਾਸਪੁਰ ਮਹੇਸ਼ ਪ੍ਰਭਾਕਰ ਤੇ ਜ਼ਿਲ੍ਹਾ ਐਪੀਡੈਮਿਲੋਜਿਸਟ ਡਾ: ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰਜੀਤ ਸਿੰਘ ਦੀ ਦੇਖ ਰੇਖ ਹੇਠ ਅੱਜ ਬਟਾਲਾ ਅਧੀਨ ਆਉਂਦੇ ਪ੍ਰਾਈਵੇਟ ਹਸਪਤਾਲ, ਲੈਬਾਰਟਰੀਆਂ, ਮੈਡੀਕਲ ਸਟੋਰ, ਅਤੇ ਕਲੀਨਿਕਸ ਤੇ ਘਰਾਂ ਵਿੱਚ ਸਰਕਾਰ ਵੱਲੋਂ ਡੇਂਗੂ ਵਿਰੁੱਧ ਚਲਾਈ ਗਈ ਹੱਲਾ ਬੋਲ ਮੁਹਿੰਮ ਤਹਿਤ ਏਨਾ ਦੀ ਚੈਕਿੰਗ ਕੀਤੀ ਗਈ। ਜਿਸ ਤਹਿਤ ਉਕਤ ਸੰਸਥਾਨਾਂ ਦੇ ਸਟਾਫ਼ ਅਤੇ ਘਰਾਂ ਵਿੱਚ ਲੋਕਾਂ ਨੂੰ ਸੂਚਿਤ ਕੀਤਾ ਗਿਆ ਕਿ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ, ਅਤੇ ਕੂਲਰ ਗਮਲਿਆਂ ਆਦਿ ਚੀਜ਼ਾਂ ਦਾ ਪਾਣੀ ਹਰ ਹਫ਼ਤੇ ਸਾਫ਼ ਕੀਤਾ ਜਾਵੇ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਹਰ ਸੋਮਵਾਰ ਤੇ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਡੇਂਗੂ ਬੁਖਾਰ, ਚਿਕਨਗੁਨੀਆ ਬੁਖਾਰ ਸਬੰਧੀ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਖੜ੍ਹੇ ਪਾਣੀ ਵਿੱਚ ਸੜੇ ਕਾਲੇ ਤੇਲ ਦਾ ਛਿੜਕਾਅ ਕਰੋ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਓ। ਇਸ ਮੌਕੇ ਕੇਵਲ ਕ੍ਰਿਸ਼ਨ ਹੈਲਥ ਇੰਸਪੈਕਟਰ, ਸਤਵਿੰਦਰ ਸਿੰਘ ਹੈਲਥ ਵਰਕਰ, ਬਲਵਿੰਦਰ ਸਿੰਘ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।
ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
NEXT STORY