ਗੁਰਦਾਸਪੁਰ (ਹਰਮਨ): ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ‘ਡੇਂਗੂ ਜਾਗਰੂਕਤਾ ਹੱਲਾ ਬੋਲ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਸਕੂਲਾਂ, ਹਸਪਤਾਲਾਂ, ਲੈਬਾਰਟਰੀਆਂ ਸਮੇਤ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਕਈ ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਣ ’ਤੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਅਰਬਨ ਕਮਿਊਨਟੀ ਹੈਲਥ ਸੈਂਟਰ ਗੁਰਦਾਸਪੁਰ ਅਤੇ ਪੀ.ਪੀ.ਈ. ਯੂਨਿਟ ਗੁਰਦਾਸਪੁਰ ਦਾ ਦੌਰਾ ਕਰਕੇ ਡੇਂਗੂ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਸੰਸਥਾਵਾਂ ਅਤੇ ਖੇਤਰਾਂ ਵਿੱਚ ਲਾਰਵਾ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਵੀ ਲਾਰਵਾ ਮਿਲਦਾ ਹੈ, ਉਸ ਨੂੰ ਤੁਰੰਤ ਨਸ਼ਟ ਕਰਵਾਉਣ ਦੇ ਨਾਲ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਉਨ੍ਹਾਂ ਦੱਸਿਆ ਕਿ ਮੱਛਰਾਂ ਦੇ ਖਾਤਮੇ ਲਈ ਸਪਰੇਅ ਅਤੇ ਫੌਗਿੰਗ ਦੀ ਕਾਰਵਾਈ ਵੀ ਲਗਾਤਾਰ ਜਾਰੀ ਹੈ। ਇਸ ਸਬੰਧੀ ਵਿਭਾਗ ਦੀਆਂ ਟੀਮਾਂ ਨੂੰ ਫੌਗਿੰਗ ਮਸ਼ੀਨਾਂ ਅਤੇ ਸਪਰੇਅ ਪੰਪ ਮੁਹੱਈਆ ਕਰਵਾਏ ਗਏ ਹਨ। ਟੀਮਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਫੌਗਿੰਗ ਅਤੇ ਸਪਰੇਅ ਕਰਨ ਦੇ ਨਾਲ ਘਰਾਂ ਅਤੇ ਹੋਰ ਥਾਵਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਲੋਕ ਆਪਣੇ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪਾਣੀ ਵਾਲੇ ਬਰਤਨਾਂ, ਕੂਲਰਾਂ, ਗਮਲਿਆਂ ਅਤੇ ਹੋਰ ਸੰਭਾਵਿਤ ਬ੍ਰੀਡਿੰਗ ਸਥਾਨਾਂ ਦੀ ਨਿਯਮਤ ਤੌਰ ’ਤੇ ਜਾਂਚ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਅਤੇ ਜਾਗਰੂਕਤਾ ਲਈ 202 ਟੀਮਾਂ ਬਣਾਈਆਂ ਗਈਆਂ ਹਨ, ਜਦਕਿ ਲਾਰਵਾ ਦੀ ਪਛਾਣ ਅਤੇ ਜਾਂਚ ਲਈ 80 ਬ੍ਰੀਡਿੰਗ ਚੈਕਰ ਵੀ ਭਰਤੀ ਕੀਤੇ ਗਏ ਹਨ। ਫੀਲਡ ਸਟਾਫ਼ ਵੱਲੋਂ ਲਾਰਵਾ ਦੀ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਵਨਾ ਸ਼ਰਮਾ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਮਮਤਾ, ਆਈ.ਡੀ.ਐੱਸ.ਪੀ. ਸਟਾਫ਼ ਅਤੇ ਨਰਸਿੰਗ ਸਟੂਡੈਂਟ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
NEXT STORY