ਅੰਮ੍ਰਿਤਸਰ (ਦਲਜੀਤ)-ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਵੱਖ-ਵੱਖ ਫੈਲਣ ਵਾਲੀਆਂ ਬੀਮਾਰੀਆਂ ਨੂੰ ਲੈ ਕੇ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਵਲ ਸਰਜਨ ਡਾ. ਸਵਰਨਜੀਤ ਧਵਨ ਵਲੋਂ ਖੁਦ ਫੀਲਡ ਵਿਚ ਜਾ ਕੇ 100 ਤੋਂ ਵਧੇਰੇ ਟੀਮਾਂ ਦੀ ਅਗਵਾਈ ਕੀਤੀ ਜਾ ਰਹੀ। ਵਿਭਾਗ ਦੀਆਂ 26 ਟੀਮਾਂ ਵਲੋਂ 14 ਪਿੰਡਾਂ ਵਿਚ ਜਾ ਕੇ ਕੀਤੇ ਗਏ ਘਰ-ਘਰ ਸਰਵੇ ਵਿਚ 2046 ਵਿਅਕਤੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 74 ਮਰੀਜ਼ ਸ਼ੱਕੀ ਪਾਏ ਗਏ ਹਨ, ਜਿਨ੍ਹਾਂ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ 'ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
ਸਰਜਨ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 26 ਟੀਮਾਂ ਨੇ 14 ਪਿੰਡਾਂ ਵਿਚ ਜਾ ਕੇ ਘਰ-ਘਰ ਸਰਵੇ ਕੀਤਾ ਹੈ ਅਤੇ 2046 ਵਿਅਕਤੀ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 74 ਵਿਅਕਤੀ ਸ਼ੱਕੀ ਪਾਏ ਗਏ ਹਨ ਅਤੇ ਇਨ੍ਹਾਂ ਨੂੰ ਡਾਕਟਰਾਂ ਵਲੋਂ ਦਵਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 268 ਬੱਲਡ ਸੈਂਪਲ ਵੀ ਲਏ ਗਏ ਹਨ। ਡੀ. ਸੀ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡਾਕਟਰਾਂ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਫੋਗਿੰਗ ਵਾਲੀਆਂ ਟੀਮਾਂ ਤੋਂ ਘਰਾਂ ਵਿਚ ਵੀ ਸਪਰੇਅ ਕਰਵਾਉਣ। ਸਿਹਤ ਵਿਭਾਗ ਵਲੋਂ ਹੜ੍ਹਾਂ ਅਤੇ ਬਰਸਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਹੜ੍ਹਾਂ ਅਤੇ ਬਰਸਾਤਾਂ ਦਾ ਮੌਸਮ ਹੋਣ ਕਾਰਨ ਡੇਂਗੂ ਅਤੇ ਚਿਕਨਗੁਨੀਆਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਡੇਂਗੂ ਅਤੇ ਚਿਕਨਗੁਨੀਆਂ ਇਲਾਜ ਯੋਗ ਹਨ। ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ। ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ
ਤੇਜ਼ ਬੁਖ਼ਾਰ, ਸਿਰ ਦਰਦ, ਜੋੜਾਂ ਵਿੱਚ, ਦਰਦ ਅਤੇ ਸੋਜ਼, ਚਮੜੀ ’ਤੇ ਦਾਣੇ ਅਤੇ ਖਾਰਿਸ਼ ਆਦਿ ਚਿਕਨਗੁਨੀਆਂ ਦੇ ਲੱਛਣ ਹੋ ਸਕਦੇ ਹਨ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਸਾਧਾਰਨ ਸਾਵਧਾਨੀਆਂ ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਸਫ਼ਾਈ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਬੁਖ਼ਾਰ ਹੋਣ ’ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ, ਸਿਰਫ ਪੈਰਾਸੀਟਾਮੋਲ ਹੀ ਲਈ ਜਾ ਸਕਦੀ ਹੈ। ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿਚ ਨਹੀਂ ਰੱਖਿਆ ਜਾਣਾ ਚਾਹੀਦਾ। ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਾਡੀਆਂ ਟੀਮਾਂ ਲਗਾਤਾਰ ਡਿਊਟੀ ਦੇ ਰਹੀਆਂ ਹਨ ਅਤੇ ਲੋਕਾਂ ਦੇ ਡੇਂਗੂ ਅਤੇ ਚਿਕਨਗੁਨੀਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪੀੜਤਾਂ ਦੀ ਮਦਦ ਕਰ ਕੇ ਵਾਪਸ ਆ ਰਹੀ ਬੱਸ ਦਰੱਖਤ ’ਚ ਵੱਜੀ, 2 ਦਰਜਨ ਦੇ ਕਰੀਬ ਸੇਵਾਦਾਰ ਜ਼ਖਮੀ
NEXT STORY