ਅੰਮ੍ਰਿਤਸਰ (ਦਲਜੀਤ)- ਪੰਜਾਬ ਸਰਕਾਰ ਦੇ ਡਰੀਮ ਪ੍ਰੋਜੈਕਟ ਮੁਹੱਲਾ ਕਲੀਨਿਕ ਨੂੰ ਗ੍ਰਹਿਣ ਲੱਗ ਗਿਆ ਹੈ। ਜ਼ਿਲ੍ਹੇ ਦੇ 85 ਮੁਹੱਲਾ ਕਲੀਨਿਕ ਵਿੱਚ ਤਾਇਨਾਤ ਸਟਾਫ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਕਰ ਦਿੱਤੀ ਗਈ ਹੈ । ਮੁਲਾਜ਼ਮਾਂ ਦੀ ਹੜਤਾਲ ਕਾਰਨ ਜ਼ਿਲ੍ਹੇ ਦੇ ਵਿੱਚ ਤਕਰੀਬਨ 6000 ਮਰੀਜ਼ਾਂ ਨੂੰ ਅੱਜ ਸਿਹਤ ਸੇਵਾਵਾਂ ਨਹੀਂ ਮਿਲੀਆਂ ਹਨ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਦੇ ਆਗੂ ਅੰਕੁਸ਼ ਖੋਖਰ ਰੋਤੇਸ਼ ਭਗਤ ਆਦਿ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਪੱਕੀ ਤਨਖਾਹ ਸਰਕਾਰੀ ਮੁਲਾਜ਼ਮ ਵਾਂਗ ਦਿੱਤੀ ਜਾਵੇ ਜਾਂ ਇਨਸੈਂਟਿਵ ਵਧਾਇਆ ਜਾਵੇ । ਇਸ ਤੋਂ ਇਲਾਵਾ ਪੱਕੇ ਮੁਲਾਜ਼ਮਾਂ ਨੂੰ ਦਿੱਤੇ ਜਾਂਦੇ ਲਾਭ ਵੀ ਆਮ ਆਦਮੀ ਕਲੀਨਿਕ ਦੇ ਸਟਾਫ ਨੂੰ ਦਿੱਤੇ ਜਾਣ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
NEXT STORY