ਗੁਰਦਾਸਪੁਰ (ਵਿਨੋਦ)-ਮਾਨਸੂਨ ਦੇ ਚੱਲਦਿਆਂ ਜ਼ਿਲ੍ਹਾ ਗੁਰਦਾਸਪੁਰ ’ਚ ਬਾਰਿਸ਼ ਦਾ ਦੌਰ ਲਗਾਤਾਰ ਜਾਰੀ ਹੈ। ਹਫ਼ਤੇ ’ਚ ਇਕ-ਦੋ ਦਿਨ ਛੱਡ ਕੇ ਲਗਾਤਾਰ ਹੋ ਰਹੀ ਬਾਰਿਸ਼ ਨਾਲ ਭਾਵੇਂ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ ਹੈ, ਪਰ ਦੂਜੇ ਪਾਸੇ ਦੁਕਾਨਦਾਰਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦਾ ਕੰਮਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ। ਸੜਕਾਂ ਅਤੇ ਗਲੀਆਂ ’ਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਤੜਕਸਾਰ ਤੋਂ ਸ਼ੁਰੂ ਹੋਈ ਬਾਰਿਸ਼ ਕਾਰਨ ਗੁਰਦਾਸਪੁਰ ਦੇ ਤਿੱਬੜੀ ਰੋਡ, ਹਨੂੰਮਾਨ ਚੌਂਕ, ਗੀਤਾ ਭਵਨ ਰੋਡ, ਬੀਜ ਮਾਰਕੀਟ, ਕਬੂਤਰੀ ਗੇਟ, ਸਿਵਲ ਲਾਈਨਜ਼ ਰੋਡ ਸਮੇਤ ਗੋਲਡਨ ਸਕੂਲ ਵਾਲੀ ਗਲੀ, ਕਾਦਰੀ ਮੁਹੱਲਾ, ਡਾਕਖਾਨੇ ਵਾਲਾ ਮੁਹੱਲਾ ਅਤੇ ਹੋਰ ਇਲਾਕਿਆਂ ਦੀਆਂ ਗਲੀਆਂ ਵਿੱਚ ਪਾਣੀ ਭਰ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ

ਨਗਰ ਕੌਂਸਲ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸੜਕਾਂ, ਚੌਕਾਂ ਅਤੇ ਬਾਜ਼ਾਰਾਂ ’ਚ ਕੂੜੇ ਦੇ ਢੇਰ ਲੱਗੇ ਹੋਏ ਹਨ। ਤੇਜ਼ ਬਾਰਿਸ਼ ਕਾਰਨ ਸੜਕਾਂ ’ਤੇ ਜਲਭਰਾਅ ਹੋਣ ਨਾਲ ਕੂੜੇ ਦੇ ਢੇਰਾਂ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਪਾਣੀ ’ਚ ਮੱਛੀਆਂ ਵਾਂਗ ਤੈਰਦੇ ਨਜ਼ਰ ਆਏ। ਕਈ ਪਲਾਸਟਿਕ ਲਿਫ਼ਾਫ਼ੇ ਦੁਕਾਨਾਂ ਦੇ ਅੰਦਰ ਵੜ ਗਏ, ਜਿਸ ਕਾਰਨ ਦੁਕਾਨਦਾਰਾਂ ਨੂੰ ਗੰਦਗੀ ਚੁੱਕਣ ਵਿੱਚ ਭਾਰੀ ਪਰੇਸ਼ਾਨੀ ਆਈ।
ਸਰਕਾਰੀ ਮੁਲਾਜ਼ਮ, ਵਿਦਿਆਰਥੀ ਅਤੇ ਮਜ਼ਦੂਰ ਪ੍ਰੇਸ਼ਾਨ
ਰੋਜ਼ਾਨਾ ਪੈ ਰਹੀ ਬਾਰਿਸ਼ ਕਾਰਨ ਸਵੇਰ ਸਮੇਂ ਸਕੂਲ ਜਾਣ ਵਾਲੇ ਵਿਦਿਆਰਥੀ, ਡਿਊਟੀ ’ਤੇ ਜਾਣ ਵਾਲੇ ਸਰਕਾਰੀ ਮੁਲਾਜ਼ਮ ਅਤੇ ਮਜ਼ਦੂਰ ਵਰਗ ਡਾਢੇ ਪ੍ਰੇਸ਼ਾਨ ਹਨ। ਬਾਰਿਸ਼ ਕਾਰਨ ਬੱਚੇ ਸਕੂਲਾਂ ’ਚ ਲੇਟ ਪਹੁੰਚ ਰਹੇ ਹਨ। ਸਭ ਤੋਂ ਵੱਡੀ ਮਾਰ ਮਜ਼ਦੂਰ ਵਰਗ ’ਤੇ ਪੈ ਰਹੀ ਹੈ, ਜਿਨ੍ਹਾਂ ਨੂੰ ਬਾਰਿਸ਼ ਕਾਰਨ ਦਿਹਾੜੀ ਨਹੀਂ ਮਿਲ ਰਹੀ।

ਝੋਨੇ ਦੀ ਫ਼ਸਲ ਲਈ ਵਰਦਾਨ, ਕਿਸਾਨਾਂ ਦੇ ਚਿਹਰੇ ਖਿੜੇ
ਦੂਜੇ ਪਾਸੇ ਇਸ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਝੋਨੇ ਦੀ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੁੰਦੀ ਹੈ ਅਤੇ ਟਿਊਬਵੈੱਲਾਂ ਨਾਲ ਇਹ ਪੂਰਤੀ ਨਹੀਂ ਹੋ ਪਾਉਂਦੀ। ਇਸ ਬਾਰਿਸ਼ ਨੇ ਖੇਤਾਂ ਵਿੱਚ ਪਾਣੀ ਦੀ ਘਾਟ ਪੂਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਮੌਸਮ ਵਿਭਾਗ ਦੀ ਚਿਤਾਵਨੀ: ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ 30 ਜੁਲਾਈ ਤੋਂ 2 ਅਗਸਤ ਤੱਕ ਖੇਤਰ ’ਚ ਬਾਰਿਸ਼ ਜਾਰੀ ਰਹਿਣ ਦੀ ਚਿਤਾਵਨੀ ਦਿੱਤੀ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ’ਚ ਬਹੁਤ ਭਾਰੀ ਬਾਰਿਸ਼ ਅਤੇ ਗਰਜ-ਚਮਕ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
NEXT STORY