ਅੰਮ੍ਰਿਤਸਰ (ਰਮਨ)- ਮਹਾਨਗਰ ਵਿਚ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਮੌਸਮ ਨੇ ਆਪਣੀ ਪੂਰੀ ਤਰ੍ਹਾਂ ਨਾਲ ਕਰਵਟ ਬਦਲੀ ਹੋਈ ਹੈ, ਉੱਥੇ ਫਿਰ ਸਵੇਰ ਤੋਂ ਹੀ ਮੌਸਮ ਵਿਚ ਵੱਡੀ ਤਬਦੀਲੀ ਆਈ। ਸਾਰਾ ਦਿਨ ਠੰਡੀਆਂ ਤੇਜ਼ ਹਵਾਵਾਂ ਚੱਲਣ ਦੌਰਾਨ ਭਾਰੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਸ਼ਹਿਰ ਵਾਸੀਆਂ ਨੇ ਮੁੜ ਗਰਮ ਕੱਪੜੇ ਪਹਿਨਣੇ ਸ਼ੁਰੂ ਕਰ ਦਿੱਤੇ ਹਨ। ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ, ਜਿਸ ਨਾਲ ਘਰਾਂ ਅਤੇ ਦੁਕਾਨਾਂ ਦਾ ਕੰਮਕਾਜ ਕੁਝ ਸਮੇਂ ਲਈ ਰੁਕ ਗਿਆ।
ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...
ਆਸਮਾਨ ਵਿਚ ਛਾਏ ਬੱਦਲਾਂ ਅਤੇ ਮੀਂਹ ਨਾਲ ਜਿੱਥੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਖੇਤਾਂ ਵਿਚ ਪੱਕਣ ਕਿਨਾਰੇ ਪਹੁੰਚੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਕਣਕ ਦੀ ਫ਼ਸਲ ਹੁਣ ਆਪਣੇ ਆਖਰੀ ਪੜਾਅ ਵਿਚ ਹੈ। ਇਲਾਕੇ ਦੇ ਕਈ ਪਿੰਡਾਂ ਵਿਚ ਤੇਜ਼ ਹਵਾਵਾਂ ਕਾਰਨ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਧਰਤੀ ’ਤੇ ਵਿਛ ਗਈ ਹੈ। ਫ਼ਸਲ ਦੀ ਕਟਾਈ ਦਾ ਸਮਾਂ ਨੇੜੇ ਹੋਣ ਕਰ ਕੇ ਇਹ ਨੁਕਸਾਨ ਕਿਸਾਨਾਂ ਲਈ ਵੱਡੀ ਮੁਸ਼ਕਲ ਬਣ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਕਣਕ ਦੇ ਝਾੜ ’ਤੇ ਸਿੱਧਾ ਅਸਰ ਪੈ ਸਕਦਾ ਹੈ। ਫ਼ਸਲ ਜ਼ਮੀਨ ਨਾਲ ਲੱਗਣ ਕਾਰਨ ਦਾਣੇ ਦੀ ਗੁਣਵੱਤਾ ਘਟਣ ਅਤੇ ਪੈਦਾਵਾਰ ਵਿਚ ਕਮੀ ਆਉਣ ਦਾ ਖ਼ਤਰਾ ਬਣ ਗਿਆ ਹੈ। ਕੁਝ ਥਾਵਾਂ ’ਤੇ ਬਾਰਿਸ਼ ਦਾ ਪਾਣੀ ਵੀ ਖੇਤਾਂ ਵਿਚ ਖੜ੍ਹਾ ਹੋ ਗਿਆ ਹੈ, ਜਿਸ ਨਾਲ ਸਾਲ ਭਰ ਦੀ ਮਿਹਨਤ ਖ਼ਤਰੇ ਵਿਚ ਪੈਂਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ- ਟ੍ਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਰਿਟਾਇਰ ਕਰਮਚਾਰੀਆਂ ‘ਤੇ ਲਾਏ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੁਲਸ ਵੱਲੋਂ ਜ਼ਮੀਨ 'ਚ ਦੱਬੀ 1000 ਕਿਲੋ ਲਾਹਣ ਬਰਾਮਦ, ਮੁਲਜ਼ਮ ਫਰਾਰ
NEXT STORY