ਤਰਨਤਾਰਨ (ਰਮਨ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 50 ਗ੍ਰਾਮ ਹੈਰੋਇਨ, ਇਕ ਪਿਸਤੌਲ, 2 ਜਿੰਦਾ ਰੌਂਦ, ਬਿਨਾਂ ਨੰਬਰੀ ਮੋਟਰਸਾਈਕਲ, 28500 ਐੱਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਘਰੋਂ ਇਕੱਠਿਆਂ ਨਿਕਲੇ ਦੋ ਜਿਗਰੀ ਯਾਰਾਂ ਦੀਆਂ ਮਿਲੀਆਂ ਲਾਸ਼ਾਂ, ਦਿਲ ਦਹਿਲਾ ਦੇਵੇਗੀ ਖ਼ਬਰ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਐੱਸ.ਐੱਸ.ਪੀ ਦੀਪਕ ਪਾਰੀਕ ਵੱਲੋਂ ਮਿਲੇ ਹੁਕਮਾਂ ਤਹਿਤ ਮਾੜੇ ਅਨਸਰਾਂ ਖਿਲਾਫ ਸਖਤੀ ਨਾਲ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਮਨਜੀਤ ਸਿੰਘ ਉਰਫ ਘੁੱਲਾ ਪੁੱਤਰ ਸੁਖਦੇਵ ਸਿੰਘ, ਕੋਮਲਪ੍ਰੀਤ ਸਿੰਘ ਉਰਫ ਸਾਬੂ ਪੁੱਤਰ ਸੁਖਦੇਵ ਸਿੰਘ ਵਾਸੀਆਨ ਕੋਟ ਧਰਮ ਚੰਦ ਕਲਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)
ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਜੇ ਪੁੱਤਰ ਹਰਜੀਤ ਸਿੰਘ ਵਾਸੀ ਗਲੀ ਦੇਵੀਆ ਰਾਮ ਵਾਲੀ ਤਰਨਤਾਰਨ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਸੁਖਰਾਜ ਸਿੰਘ ਉਰਫ ਨੋਨੀ ਪੁੱਤਰ ਦਿਲਬਾਗ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਕਰਨਬੀਰ ਸਿੰਘ ਉਰਫ ਕਰਨ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸਾਂਧਰਾ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਸੀ.ਆਈ.ਏ ਸਟਾਫ ਦੀ ਪੁਲਸ ਨੇ ਜੋਬਨਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਸੁਰਜੀਤ ਸਿੰਘ ਵਾਸੀ ਚੀਮਾ ਕਲਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਇਕ ਪਿਸਤੌਲ 32 ਬੋਰ ਅਤੇ ਦੋ ਜਿੰਦਾ ਰੌਂਦ ਬਰਾਮਦ ਕੀਤੇ ਹਨ, ਜਿਸ ਦੇ ਖਿਲਾਫ ਥਾਣਾ ਸਦਰ ਪੱਟੀ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਡੀ.ਐੱਸ.ਪੀ ਨਾਗਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਮੁਲਜਮਾਂ ਖਿਲਾਫ ਵੀ ਸਖਤੀ ਨਾਲ ਐਕਸ਼ਨ ਲਿਆ ਗਿਆ ਹੈ। ਜਿਸ ਦੇ ਤਹਿਤ ਥਾਣਾ ਖਾਲੜਾ ਦੀ ਪੁਲਸ ਨੇ ਸੁਵਿੰਦਰ ਸਿੰਘ ਪੁੱਤਰ ਮੂਰਤਾ ਸਿੰਘ ਵਾਸੀ ਸਿੱਧਵਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 6750 ਐੱਮ.ਐੱਲ ਨਾਜਾਇਜ਼ ਸ਼ਰਾਬ, ਥਾਣਾ ਵੈਰੋਵਾਲ ਦੀ ਪੁਲਸ ਨੇ ਰਣਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵੈਰੋਵਾਲ ਬਾਵਿਆਂ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਅਤੇ ਥਾਣਾ ਸਰਹਾਲੀ ਦੀ ਪੁਲਸ ਨੇ ਗੁਰ ਪਵਨਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਠੱਠਾ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 15 ਹਜ਼ਾਰ ਐੱਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਘਰੋਂ ਇਕੱਠਿਆਂ ਨਿਕਲੇ ਦੋ ਜਿਗਰੀ ਯਾਰਾਂ ਦੀਆਂ ਮਿਲੀਆਂ ਲਾਸ਼ਾਂ, ਦਿਲ ਦਹਿਲਾ ਦੇਵੇਗੀ ਖ਼ਬਰ
NEXT STORY