ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜੇ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 476 ਗ੍ਰਾਮ ਹੈਰੋਇਨ ਅਤੇ ਖੇਤਾਂ ਵਿਚੋਂ ਡਰੋਨ ਨੂੰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਬੀ.ਐੱਸ.ਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤੇ ਗਏ ਡਰੋਨ ਅਤੇ ਹੈਰੋਇਨ ਦਾ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਜਨਾਲਾ ਵਾਸੀਆਂ ਨੂੰ ਵੱਡਾ ਤੋਹਫ਼ਾ, 35 ਕਰੋੜ ਦੀ ਲਾਗਤ ਨਾਲ ਬਣੇਗਾ 220 ਕੇ. ਵੀ. ਗਰਿਡ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਪ੍ਰਾਪਤ ਹੋਈ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਇਕ ਡਰੋਨ ਪਿੰਡ ਰਾਜੋਕੇ ਅਧੀਨ ਆਉਂਦੇ ਬੀ.ਓ.ਪੀ ਪਲੋ ਪੱਤੀ ਰਾਹੀਂ ਭਾਰਤੀ ਖ਼ੇਤਰ ਵਿਚ ਦਾਖ਼ਲ ਹੋਇਆ ਹੈ, ਜਿਸ ਤੋਂ ਬਾਅਦ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ ਵਲੋਂ ਸਾਂਝੇ ਤੌਰ ਉੱਪਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਸਰਹੱਦ ਨੇੜੇ ਨਰਿੰਦਰ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਪਲੋ ਪੱਤੀ ਦੇ ਖੇਤਾਂ ਵਿੱਚੋਂ ਡਿੱਗੇ ਹੋਏ ਚੀਨੀ ਡਰੋਨ ਅਤੇ ਉਸ ਨਾਲ ਬੰਨ੍ਹੇ ਹੋਏ ਪੈਕਟ ਵਿਚ ਮੌਜੂਦ 476 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਰਡਰ ਦੀ ਜ਼ੀਰੋ ਲਾਈਨ ਦੇ ਸਥਿਤ ਪਿੰਡਾਂ ਦੇ ਲੋਕਾਂ ਦੀਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੁਣੀਆਂ ਮੁਸ਼ਕਿਲਾਂ
NEXT STORY