ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀਆਂ ਕੋਲੋਂ ਤਲਾਸ਼ੀ ਦੌਰਾਨ ਜਿੱਥੇ ਮੋਬਾਈਲ ਬਰਾਮਦ ਹੋਏ ਹਨ, ਉਥੇ ਹੀ ਇਕ ਹਵਾਲਾਤੀ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ। ਜਿਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਸਾਹਿਬ ਵਿਚ ਇਨ੍ਹਾਂ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਏ ਗਏ ਹਨ। ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜਗਰੂਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਕਾਲੇ ਜੋ ਕਿ ਥਾਣਾ ਭਿੱਖੀਵਿੰਡ ਵਿਚ ਐੱਨ.ਡੀ.ਪੀ.ਐੱਸ. ਐਕਟ ਵਿਚ ਨਾਮਜ਼ਦ ਹੈ ਦੀ ਤਲਾਸ਼ੀ ਲੈਣ ’ਤੇ 7.4 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ
ਇਸੇ ਤਰ੍ਹਾਂ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਸੁਖਵੀਰ ਸਿੰਘ ਵਾਸੀ ਜੱਲੂਵਾਲ ਦੇ ਕੋਲੋਂ 2 ਕੀਪੈਡ ਮੋਬਾਈਲ ਸਮੇਤ ਸਿੰਮ ਤੇ ਇਕ ਹੈੱਡ ਫੋਨ ਬਰਾਮਦ ਹੋਇਆ ਹੈ। ਜਦਕਿ ਹਵਾਲਾਤੀ ਜੁਗਰਾਜ ਸਿੰਘ ਪੁੱਤਰ ਪਵਿੱਤਰ ਸਿੰਘ ਵਾਸੀ ਮੋਦੇ ਕੋਲੋਂ ਇਕ ਟਚਸਕ੍ਰੀਨ ਮੋਬਾਈਲ ਸਮੇਤ ਸਿੰਮ ਅਤੇ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਵਿੰਦਰ ਸਿੰਘ ਵਾਸੀ ਪੱਟੀ ਕੋਲੋਂ 1 ਟਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਬਰਾਮਦ ਹੋਈ ਹੈ। ਓਧਰ ਥਾਣਾ ਗੋਇੰਦਵਾਲ ਸਾਹਿਬ ਵਿਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਵੱਖ-ਵੱਖ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ ਗਿਆ ਵੱਡਾ ਗੈਂਗਸਟਰ, ਦਿੱਲੀ ਲੈ ਗਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ ਬਿਜਲੀ ਰਹੇਗੀ ਬੰਦ
NEXT STORY