ਤਰਨਤਾਰਨ (ਰਮਨ ਚਾਵਲਾ) : ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਦੀ ਕੰਡਿਆਲੀ ਤਾਰ ਨੇੜਿਓਂ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਦੌਰਾਨ 5.771 ਕਿਲੋ ਹੈਰੋਇਨ, 4 ਜ਼ਿੰਦਾ ਰੌਂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 29 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ.ਐੱਸ.ਐੱਫ 101 ਬਟਾਲੀਅਨ ਵਲੋਂ ਸਾਂਝੇ ਤੌਰ ’ਤੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਲਖਵੀਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਕਲਸ ਦੇ ਖੇਤਾਂ ਵਿਚੋਂ 2 ਕਿਲੋ 462 ਗ੍ਰਾਮ ਹੈਰੋਇਨ ਅਤੇ 4 ਜ਼ਿੰਦਾ ਰੌਂਦ 30 ਐੱਮ.ਐੱਮ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ਼. 71 ਬਟਾਲੀਅਨ ਵਲੋਂ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਡਰੋਨ ਰਾਹੀਂ ਰਣਜੀਤ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਕਲਸੀਆਂ ਦੇ ਖੇਤਾਂ ਵਿਚ ਸੁੱਟੇ ਗਏ ਹੈਰੋਇਨ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ ਹੈ, ਜਿਸ ਵਿਚੋਂ 3 ਕਿਲੋ 309 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 5.771 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
NEXT STORY