ਅੰਮ੍ਰਿਤਸਰ, (ਅਰੁਣ)- ਥਾਣਾ ਛੇਹਰਟਾ ਦੀ ਪੁਲਸ ਵੱਲੋਂ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਸ਼ੱਕੀ ਬਾਈਕ ਸਵਾਰਾਂ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ਤੇ ਇਨ੍ਹਾਂ ਨੌਜਵਾਨਾਂ ਦੇ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਹਰਪਾਲ ਸਿੰਘ ਭਾਲੂ ਪੁੱਤਰ ਸੁਰਜੀਤ ਸਿੰਘ ਵਾਸੀ ਸ਼ੇਰਸ਼ਾਹ ਸੂਰੀ ਰੋਡ ਛੇਹਰਟਾ ਅਤੇ ਰਜਿੰਦਰ ਸਿੰਘ ਰਾਜੂ ਪੁੱਤਰ ਸਵਿੰਦਰ ਸਿੰਘ ਵਾਸੀ ਨਾਰਾਇਣਗਡ਼੍ਹ ਛੇਹਰਟਾ ਦੇ ਖਿਲਾਫ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਪੁਲਸ ਮੁੱਢਲੀ ਪੁੱਛਗਿੱਛ ਕਰ ਰਹੀ ਹੈ। ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਹਰੀਸ਼ ਬਹਿਲ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਹੈਰੋਇਨ ਦਾ ਧੰਦਾ ਕਰਨ ਵਾਲੇ ਦੋ ਨੌਜਵਾਨ ਹੈਰੋਇਨ ਸਪਲਾਈ ਕਰਨ ਲਈ ਜਾ ਰਹੇ ਹਨ। ਪੁਲਸ ਵੱਲੋਂ ਤੁਰੰਤ ਨਾਕਾਬੰਦੀ ਕਰਦਿਆਂ ਇਨ੍ਹਾਂ ਦੋਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਮੁਖੀ ਬਹਿਲ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਹਰਪਾਲ ਸਿੰਘ ਜੋ ਪਹਿਲਾਂ ਹੀ ਥਾਣਾ ਸਿਵਲ ਲਾਈਨ ਵਿਖੇ ਦਰਜ 40 ਗ੍ਰਾਮ ਹੈਰੋਇਨ ਦੇ ਮਾਮਲੇ ਵਿਚ ਕੁਝ ਦਿਨ ਪਹਿਲਾਂ ਹੀ ਜੇਲ ਤੋਂ ਬਾਹਰ ਆਇਆ ਹੈ ਜਦਕਿ ਰਜਿੰਦਰ ਸਿੰਘ ਰਾਜੂ ਜੋ ਇਕ ਮੁਹੱਲਾ ਪ੍ਰਧਾਨ ਅੌਰਤ ਦਾ ਲਡ਼ਕਾ ਹੈ ਇਹ ਦੋਨੋਂ ਤੁਰ ਫਿਰ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ। ਅਦਾਲਤ ਵਿਖੇ ਪੇਸ਼ ਕਰਦੇ ਮਿਲੇ ਰਿਮਾਂਡ ਦਾ ਹਵਾਲਾ ਦਿੰਦਿਆਂ ਥਾਣਾ ਮੁਖੀ ਬਹਿਲ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
3 ਕਰੋਡ਼ ਦੀ ਡਿਜੀਟਲ ਰੇਡੀਓਗ੍ਰਾਫਰੀ ਐਕਸ-ਨੀ ਮਸ਼ੀਨ ਦਾ ਮਰੀਜ਼ਾਂ ਨੂੰ ਮਿਲੇਗਾ ਲਾਭ
NEXT STORY