ਅੰਮ੍ਰਿਤਸਰ (ਜ.ਬ.)- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਘਰਿੰਡਾ ਦੀ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਘਰਿੰਡਾ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਰੀਬ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਕਬਾੜ ਵੇਚ ਕੇ ਹੀ ਕਮਾ ਲਏ 1163 ਕਰੋੜ, ਇੰਨੇ ’ਚ ਤਾਂ 2 ਵਾਰ ਚੰਨ ’ਤੇ ਜਾ ਸਕਦਾ ਸੀ ਚੰਦਰਯਾਨ-3!
ਫੜੇ ਗਏ ਮੁਲਜ਼ਮਾਂ ਦੀ ਪਛਾਣ ਓਂਕਾਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਅਤੇ ਬਲਕਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦਾਊਕੇ ਵਜੋਂ ਹੋਈ ਹੈ। ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ
NEXT STORY