ਤਰਨਤਾਰਨ (ਰਮਨ ਚਾਵਲਾ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੇ ਇਕ ਪੈਕਟ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਢਾਈ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਨੌਸ਼ਹਿਰਾ ਢਾਲਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਇਸ ਦੌਰਾਨ ਬੀ. ਐੱਸ. ਐੱਫ. ਨੂੰ ਖੇਤਾਂ ਵਿਚ ਡਿੱਗੇ ਇਕ ਪੀਲੇ ਰੰਗ ਦੇ ਟੇਪ ਨਾਲ ਲਪੇਟੇ ਪੈਕਟ ਨੂੰ ਬਰਾਮਦ ਕੀਤਾ ਗਿਆ। ਇਸ ਪੈਕਟ ਨੂੰ ਖੋਲ੍ਹਣ ਉਪਰੰਤ ਇਸ ਵਿਚੋਂ 545 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਬਰਾਮਦ ਕੀਤੀ ਗਈ ਹੈਰੋਇਨ ਤੋਂ ਬਾਅਦ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਇਲ ਵਾਲੀ ਦੁਕਾਨ ਤੋਂ ਫੋਨ ਚੁੱਕ ਰਫੂ-ਚੱਕਰ ਹੋਏ 2 ਨੌਜਵਾਨਾਂ ਨੂੰ ਪੁਲਸ ਨੇ ਕੀਤਾ ਕਾਬੂ
NEXT STORY