ਤਰਨਤਾਰਨ(ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਰਹੱਦ ਨੇੜੇ ਨੌਸ਼ਹਿਰਾ ਢਾਲਾ ਵਿਖੇ ਜਦੋਂ ਬੀ.ਐੱਸ.ਐੱਫ. ਦੇ ਜਵਾਨ ਰੋਜ਼ਾਨਾ ਵਾਂਗ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਖੇਤਾਂ ਵਿਚ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕੇਟ ਨੂੰ ਬਰਾਮਦ ਕੀਤਾ ਗਿਆ, ਜੋ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਪੁੱਜਾ ਹੋ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
ਜਦੋਂ ਇਸ ਪੈਕਟ ਦੀ ਤਲਾਸ਼ੀ ਲਈ ਗਈ ਤਾਂ ਇਸ ’ਚੋਂ 547 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਨੂੰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ BL ਵਰਮਾ ਵੱਲੋਂ ਅੱਜ ਦੂਜੇ ਦਿਨ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਤੇ ਮੱਛੀ ਪਾਲਕਾ ਨਾਲ ਮੁਲਾਕਾਤ
NEXT STORY