ਤਰਨਤਾਰਨ (ਰਮਨ ਚਾਵਲਾ)- ਗੁਆਂਢੀ ਦੇਸ਼ ਪਾਕਿਸਤਾਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਆਏ ਦਿਨ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਭੇਜਣ ਤੋਂ ਬਾਜ਼ ਨਹੀਂ ਆ ਰਿਹਾ ਹੈ ਪਰ ਸਰਹੱਦ ਉੱਪਰ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਦੀ ਸਖਤ ਕਾਰਵਾਈ ਪਾਕਿਸਤਾਨੀ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਣ ’ਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਦੀ ਇਕ ਤਾਜ਼ਾ ਮਿਸਾਲ ਉਸ ਵੇਲੇ ਮਿਲੀ ਜਦੋਂ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੌਰਾਨੇ ਗਸ਼ਤ 986 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਰਨ ਦੀ ਪੁਲਸ ਵਲੋਂ ਦਿੱਤੀ ਸੂਚਨਾ ਦੇ ਆਧਾਰ ਉੱਪਰ ਸਰਹੱਦ ਨੇੜੇ ਬੀ.ਐੱਸ.ਐੱਫ. ਦੀ 101 ਬਟਾਲੀਅਨ ਸਣੇ ਬੀ. ਓ. ਪੀ. ਮਹਿੰਦੀਪੁਰ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਸ ਤੋਂ ਬਾਅਦ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ. ਵਲੋਂ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਕਰਨੈਲ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਮਹਿੰਦੀਪੁਰ ਦੇ ਖੇਤਾਂ ’ਚ ਡਿੱਗਾ ਇਕ ਪੈਕਟ ਬਰਾਮਦ ਕੀਤਾ ਗਿਆ, ਜਿਸ ’ਚੋਂ 986 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰਦੇ ਹੋਏ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ
NEXT STORY