ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ)- ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਦਿਹਾਤੀ ਵੱਲੋਂ ਨਸ਼ਾ ਵਿਰੋਧੀ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਉਸ ਵੇਲੇ ਭਾਰੀ ਸਫ਼ਲਤਾ ਮਿਲੀ, ਜਦੋਂ ਖਿਲਚੀਆਂ ਪੁਲਸ ਵੱਲੋਂ ਇਕ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜਗਜੀਤ ਸਿੰਘ ਵਾਸੀ ਜੱਲੂਪੁਰ ਖੈੜਾ ਨੂੰ ਕਾਬੂ ਕਰ ਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੀ ਕੌਮਾਂਤਰੀ ਕੀਮਤ ਲਗਭਗ 5 ਲੱਖ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੀ ਤਰੱਕੀ ਰੋਕਣ ਲਈ ਬੰਦ ਕੀਤੀ ਅਟਾਰੀ ਸਰਹੱਦ
ਡੀ. ਐੱਸ. ਪੀ. ਨੇ ਦੱਸਿਆ ਕਿ ਥਾਣਾ ਮੁਖੀ ਖਿਲਚੀਆਂ ਬਿਕਰਮਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਸਬ-ਇੰਸਪੈਕਟਰ ਕੇਵਲ ਸਿੰਘ, ਸਹਾਇਕ ਸਬ-ਇੰਸ. ਸਿਕੰਦਰ ਲਾਲ ਅਤੇ ਐੱਚ. ਸੀ. ਰਸ਼ਪਾਲ ਸਿੰਘ, ਸਵੈਬੀਰ ਸਿੰਘ ਤੇ ਗੁਰਮੁੱਖ ਸਿੰਘ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਜੋ ਕਿ ਇਕ ਇਨੋਵਾ ਕਾਰ ’ਤੇ ਸਵਾਰ ਹੋ ਕੇ ਆ ਰਿਹਾ ਸੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਉਕਤ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਵੱਲੋਂ ਕਥਿਤ ਦੋਸ਼ੀ ਅਤੇ ਉਸਦੀ ਇਨੋਵਾ ਕਾਰ ਨੂੰ ਵੀ ਹਿਰਾਸਤ ’ਚ ਲੈ ਕੇ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਦੀ ਧਾਰਾ 21/61/85 ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪੇਨ ਭੇਜਣ ਦੇ ਨਾਂ ’ਤੇ 3.60 ਲੱਖ ਦੀ ਠੱਗੀ, 3 ਖ਼ਿਲਾਫ਼ ਕੇਸ ਦਰਜ
NEXT STORY