ਅੰਮ੍ਰਿਤਸਰ (ਨੀਰਜ)- ਬੀਤੇ ਦਿਨ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪਿੰਡ ਦਾਉਕੇ ਦੇ ਇਲਾਕੇ ’ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 1.590 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 8 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਹੈਰੋਇਨ ਦੇ ਨਾਲ ਇਕ ਛੋਟੀ ਟਾਰਚ ਅਤੇ ਇਕ ਲੋਹੇ ਦਾ ਛੱਲਾ ਵੀ ਮਿਲਿਆ ਹੈ ਪਰ ਡਰੋਨ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ
ਦਾਊਕੇ ਪਿੰਡ ਦੇ ਇਲਾਕੇ ਦੀ ਗੱਲ ਕਰੀਏ ਤਾਂ ਇਸ ਇਲਾਕੇ ’ਚ ਵੀ ਡਰੋਨਾਂ ਦੀ ਮੂਵਮੈਂਟ ਹੋ ਰਹੀ ਹੈ । ਬੀ. ਐੱਸ. ਐੱਫ. ਵੱਲੋਂ ਹੈਰੋਇਨ ਦੀ ਖੇਪ ਜ਼ਬਤ ਕੀਤੀ ਜਾ ਰਹੀ ਹੈ ਪਰ ਹੈਰੋਇਨ ਮੰਗਵਾਉਣ ਵਾਲੇ ਸਮੱਗਲਰ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਪਕੜ ਤੋਂ ਦੂਰ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਲਾਪ੍ਰਵਾਹੀ ਦੀ ਹੱਦ! ਵੈਂਟੀਲੇਟਰ ਨਾ ਹੋਣ ਤੇ ਮਾਂ-ਪਿਓ ਨੂੰ ਦੇ ਦਿੱਤਾ ਐਂਬੂ ਬੈਗ, ਨਵਜਾਤ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬਟਾਲਾ ’ਚ ਗੁਟਕਾ ਸਾਹਿਬ ਤੇ ਧਾਰਮਿਕ ਤਸਵੀਰਾਂ ਦੀ ਬੇਅਦਬੀ, ਕੇਸ ਦਰਜ
NEXT STORY