ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀਐੱਸਐੱਫ ਅਤੇ ਪੁਲਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦਾ ਵਜ਼ਨ 2 ਕਿਲੋ 20 ਗ੍ਰਾਮ ਦੱਸਿਆ ਗਿਆ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ.ਓ.ਪੀ ਕਲਸੀਆਂ ਅਧੀਨ ਆਉਂਦੇ ਇਲਾਕੇ ਵਿਚ ਬੀ.ਐੱਸ.ਐੱਫ ਦੀ ਅਤੇ ਪੰਜਾਬ ਪੁਲਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਬੀ.ਐੱਸ.ਐੱਫ਼ ਵਲੋਂ ਸਾਂਝੇ ਤਲਾਸ਼ੀ ਅਭਿਆਨ ਦੌਰਾਨ 1 ਪੈਕਟ ਹੈਰੋਇਨ ਸੁਖਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਖਾਲੜਾ ਦੇ ਖੇਤਾਂ ਵਿੱਚੋ ਬਰਾਮਦ ਕੀਤੀ ਗਈ ਹੈ। ਜਿਸ ਦਾ ਵਜ਼ਨ 2.20 ਕਿਲੋ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- 20 ਸਾਲ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, 20 ਦਿਨਾਂ 'ਚ ਠੇਕੇ ਦੀ ਜ਼ਮੀਨ 'ਚ ਕਮਾਉਂਦੈ ਲੱਖਾਂ ਰੁਪਏ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀੜਿਆਂ ਨਾਲ ਭਰੇ ਕੇਲਿਆਂ ਦਾ ਲੋਕਾਂ ਨੂੰ ਪਿਲਾਇਆ ਜਾ ਰਿਹਾ ਬਨਾਨਾ ਸ਼ੇਕ, ਸੋਸ਼ਲ ਮੀਡੀਆ 'ਤੇ ਹੋ ਰਹੀ ਵੀਡੀਓ ਵਾਇਰਲ
NEXT STORY